Monday, July 8, 2024

ਸ਼ਹੀਦੀ ਸਮਾਗਮ ‘ਤੇ ਸ਼ਹੀਦ ਪਰਿਵਾਰਾਂ ਨੂੰ ਸੂਟ ਤੇ ਸਿਰੋਪੇ ਭੇਟ

PPN2911201517

ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਸਿੰਘਾਂ, ਬੇਸਹਾਰਾ ਤੇ ਲੋੜਵੰਦ ਪ੍ਰੀਵਾਰਾਂ ਤੇ ਬੱਚਿਆਂ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਪਿੰਡ ਸੁਲਤਾਨਵਿੰਡ ਵਿਖੇ ਬੀਬੀ ਸੰਦੀਪ ਕੌਰ ਖਾਲਸਾ ਅਤੇ ਭਾਈ ਬਲਜੀਤ ਸਿੰਘ ਖਾਲਸਾ ਦੀ ਅਗਵਾਈ ‘ਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ 675 ਦੇ ਕਰੀਬ ਸ਼ਹੀਦ ਪਰਿਵਾਰਾਂ ਨੂੰ ਸੂਟ ਅਤੇ ਸਿਰੋਪੇ ਭੇਟ ਕੀਤੇ ਗਏ।ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਤੋਂ ਬਾਅਦ ਟਰੱਸਟ ਦੀਆਂ ਬੱਚੀਆਂ ਅਤੇ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਤੇ ਅਰਦਾਸ ਉਪਰੰਤ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਸਮੇਤ ਸਮੂੰਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਬੋਲਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਹੋਰ ਹੀ ਬੇਅਦਬੀ ਰੋਕਣ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਕਰਨ ਲਈ ਇੱਕ ਪਲੇਫਾਰਮ ‘ਤੇ ਇਕੱਤਰ ਹੋਣ ਦੀ ਅਪੀਲ ਕੀਤੀ।ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਆਨਲਾਈਨ ਪਟੀਸ਼ਨ ‘ਤੇ ਸੰਗਤਾਂ ਨੂੰ ਦਸਤਖਤ ਕਰਨ ਦੀ ਅਪੀਲ ਕੀਤੀ ਅਤੇ ਭਾਈ ਸਰਬਜੀਤ ਸਿੰਘ ਘੁਮਾਣ ਨੇ ਸਿੱਖ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਵਾ ਕੇ ਉਚ ਸਿਖਿਆ ਦਿਵਾਉਣ ਲਈ ਕਿਹਾ ਤਾਂ ਜੋ ਸਿੱਖ ਬੱਚਿਆਂ ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੀਆਂ ਤਾਕਤਾਂ ਨੂੰ ਅਸਫਲ ਕੀਤਾ ਜਾ ਸਕੇ।ਭਾਈ ਬਲਵਿਦਰ ਸਿਘ ਝਬਾਲ ਖਾਲੜਾ ਮਿਸ਼ਨ ਕਮੇਟੀ, ਸੁਖਜਿਦਰ ਸਿਘ ਬਿੱਟੂ ਨੇ ਬੋਲਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਨੂੰ ਰਿਹਾਅ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ।ਬਾਬਾ ਅਜੀਤ ਸਿਘ ਲੋਹਗੜ੍ਹ ਆਦਿ ਨੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਬੱਤ ਖਾਲਸਾ ਵਿੱਚ ਸ਼ਾਮਿਲ ਹੋਏ ਨੁਮਾਇੰਦਿਆਂ ਅਤੇ ਸੰਗਤਾਂ ਨੂੰ ਦੇਸ਼ ਧ੍ਰੋਹੀ ਕਹਿ ਕੇ ਜੇਲਾਂ ਵਿੱਚ ਡੱਕਣ ਨੂੰ ਲੋਕਾਂ ਦੀ ਅਜ਼ਾਦੀ ‘ਤੇ ਹਮਲਾ ਕਰਾਰ ਦਿੱਤਾ। ਇਸ ਮੌਕੇ ਭਾਈ ਹਰਜਿਦਰ ਸਿਘ ਜਿਦਾ ਦੀ ਭੈਣ ਬੀਬੀ ਬਲਵਿਦਰ ਕੌਰ, ਜੀਜਾ ਇੰਦਰਜੀਤ ਸਿੰਘ, ਸਤਨਾਮ ਸਿਘ, ਮਹਾਂਬੀਰ ਸਿਘ ਸੁਲਤਾਨਵਿਡ, ਚਰਨਜੀਤ ਸਿਘ, ਸਦੀਪ ਸਿਘ ਔਲਖ, ਪਰਮਜੀਤ ਸਿਘ ਧਨੇਲ, ਪੰਜ ਪਿਆਰਾ ਭਾਈ ਸਤਨਾਮ ਸਿਘ, ਅਮਨਦੀਪ ਸਿਘ, ਹੈਪੀ, ਹਰਿਦਰ ਸਿਘ ਲਾਲੀ, ਤਰਸੇਮ ਸਿੰਘ ਸੋਢੀ, ਚਰਨਜੀਤ ਸਿੰਘ, ਬਲਵਿੰਦਰ ਸਿੰਘ ਕਾਲਾ, ਮਹਾਂਬੀਰ ਸਿੰਘ ਸੁਲਤਾਨ ਵਿੰਡ, ਗੁਰਦੀਪ ਸਿੰਘ ਗੋਲਡੀ, ਡਾ: ਕਾਰਜ ਸਿੰਘ, ਆਦਿ ਤੋਂ ਇਲਾਵਾ ਦੂਰੋਂ ਨੇੜਿਓਂ ਪੁੱਜੀਆਂ ਸੰਗਤਾਂ ਹਾਜਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply