ਬਠਿੰਡਾ, 30 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਘੱਟ ਗਿਣਤੀ ਸੈਲ ਦੀ ਪ੍ਰਧਾਨ ਨਗੀਨਾ ਬੇਗਮ ਦੀ ਅਗਵਾਈ ਹੇਠ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਬਨਣ ਦੀ ਖੁਸ਼ੀ ਵਿੱਚ ਕਾਂਗਰਸ ਦਫਤਰ ਬਠਿੰਡਾ ਵਿਖੇ ਲੱਡੂ ਵੰਡੇ ਗਏ ਅਤੇ ਪਟਾਕੇ ਚਲਾ ਕੇ ਖ਼ੁਸ਼ੀ ਜਾਹਿਰ ਕੀਤੀ ਗਈ। ਇਸ ਮੌਕੇ ਨਗੀਨਾ ਬੇਗਮ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਬਣਨ ‘ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ ।ਸਾਨੂੰ ਭਰੋਸਾ ਹੈ ਕਿ ਇਨਸ਼ਾ ਅੱਲਾ ਸੈਟਰ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ।ਇਸ ਮੌਕੇ ਤੇ ਰਹਿਸ ਅਹਿਮਦ, ਹਿੰਮਤ, ਵੇਦੀ ਸਿੰਘ, ਵਿਜੇ ਗੋਇਲ, ਆਦਿਲ ਖਾਨ, ਅਮਜਦ ਖਾਨ,ਮੁੱਹਮਦ ਹਨੀਫ ਖਾ,ਅਨੀਤਾ ਰਾਵਤ, ਜਤਿੰਦਰ ਕੌਰ ਮਾਨ ਹਾਜਿਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media