Monday, July 8, 2024

ਚੀਫ਼ ਖਾਲਸਾ ਦੀਵਾਨ ਭਾਈ ਵੀਰ ਸਿੰਘ ਦਾ ਜਨਮ ਦਿਨ 5 ਦਸੰਬਰ ਨੂੰ ਮਨਾਏਗਾ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ)- ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਭਾਈ ਸਾਹਿਬ ਭਾਈ ਵੀਰ ਸਿੰਘ ਦਾ 144ਵਾਂ ਜਨਮ ਦਿਨ, ਚੀਫ਼ ਖਾਲਸਾ ਦੀਵਾਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਦੇ ਹਾਲ ਵਿਚ 5 ਦਸੰਬਰਨੂੰ 10.30 ਵਜੇ ਸਵੇਰੇ ਮਨਾਇਆ ਜਾ ਰਿਹਾ ਹੈ।ਇਸ ਵਿਸ਼ੇਸ਼ ਸਮਾਗਮ ਵਿਚ ਚੀਫ਼ ਖਾਲਸਾ ਦੀਵਾਨ ਵੱਲੋਂ ਪ੍ਰਕਾਸ਼ਿਤ ਅਤੇ ਭਾਈ ਵੀਰ ਸਿੰਘ ‘ਤੇ ਆਧਾਰਿਤ ਸਾਲ 2016 ਦਾ ਕੈਲੰਡਰ ਜਾਰੀ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਭਾਈ ਸਾਹਿਬ ਨਾਲ ਜਾਣੂ ਕਰਾਉਣ ਲਈ ਭਾਈ ਵੀਰ ਸਿੰਘ ਖੋਜ ਕੇਂਦਰ ਦੇ ਡਾਇਰੈਕਟਰ ਡਾ. ਹਰਚੰਦ ਸਿੰਘ ਬੇਦੀ ਵੱਲੋਂ ਤਿਆਰ ਕੀਤੀ ਗਈ ਪੁਸਤਕ, ‘ਭਾਈ ਵੀਰ ਸਿੰਘ : ਸਿਰਜਣ ਤੇ ਸਿਮਰਨ, ਪ੍ਰਸ਼ਨ-ਉੱਤਰ ਕੋਸ਼’ ਰਿਲੀਜ਼ ਕੀਤੀ ਜਾਏਗੀ।ਭਾਈ ਸਾਹਿਬ ਬਾਰੇ ‘ਨਿਰਗੁਣੀਆਰਾ’ ਦਾ ਵਿਸ਼ੇਸ਼ ਅੰਕ ਵੀ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡਾ. ਜੋਧ ਸਿੰਘ, ਪ੍ਰੋਫ਼ੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਡਾ. ਸੁਖਬੀਰ ਕੌਰ, ਪ੍ਰਿੰਸੀਪਲ ਖਾਲਸਾ ਕਾਲਜ ਫ਼ਾਰ ਵਿਮਨ, ਅੰਮ੍ਰਿਤਸਰ, ਭਾਈ ਵੀਰ ਸਿੰਘ ਦੀ ਸਾਹਿਤ ਸਾਧਨਾ ਬਾਰੇ ਭਾਸ਼ਣ ਦੇਣਗੇ।ਇਸ ਸਮਾਗਮ ਦੇ ਮੁੱਖ ਮਹਿਮਾਨ, ਡਾ. ਦਰਸ਼ਨ ਸਿੰਘ, ਸਾਬਕਾ ਮੁਖੀ ਗੁਰੂ ਨਾਨਕ ਸਿੱਖ ਸਟੱਡੀਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪ੍ਰਧਾਨਗੀ, ਡਾ. ਆਰ.ਐੱਸ ਬਾਵਾ, ਵਾਈਸ ਚਾਂਸਲਰ, ਚੰਡੀਗੜ੍ਹ ਯੂਨੀਵਰਸਿਟੀ ਕਰਨਗੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply