ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੀ ਜੂਡੋ ਟੀਮ ਨੇ ਜ਼ਿਲ੍ਹਾ ਪੱਧਰ ਤੇ ਹੋਏ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਇਹ ਚੈਂਪੀਅਨਸ਼ਿਪ ਅੰਮ੍ਰਿਤਸਰ ਸਕੂਲਜ਼ ਗੇਮਜ਼ ਐਸੋਸੀਏਸ਼ਨ ਵੱਲੋਂ ਅਯੋਜਿਤ ਕੀਤੀ ਗਈ ਜਿਸ ਵਿੱਚ ਅੰਮ੍ਰਿਤਸਰ ਦੀਆਂ 15 ਟੀਮਾਂ ਨੇ ਭਾਗ ਲਿਆ।
ਕਬੀਰ ਸ਼ਰਮਾ ਜਮਾਤ ਦੱਸਵੀਂ ਨੇ ਸੋਨੇ ਦਾ ਤਮਗਾ, ਸ਼ਰੇਆ ਸਾਲਵਾਨ ਜਮਾਤ ਅੱਠਵੀਂ ਨੇ ਚਾਂਦੀ ਦਾ ਤਮਗਾ, ਅਭਿਸ਼ੇਕ ਮਹਾਜਨ ਤੇ ਜਤਿਨ ਠਾਕੁਰ ਜਮਾਤ 10ਵੀਂ ਨੇ ਚਾਂਦੀ ਦੇ ਤਮਗੇ ਅਤੇ ਸ਼ਿਵਮ ਜਮਾਤ ਨੌਵੀਂ ਨੇ ਕਾਂਸੀ ਦਾ ਤਮਗਾ ਜਿੱਤਿਆ।ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਕਿਹਾ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਹੋਰ ਜਿੱਤਾਂ ਪ੍ਰਾਪਤ ਕਰਨ ਲਈ ਲਗਾਤਾਰ ਮਿਹਨਤ ਕਰਨੀ ਪਵੇਗੀ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media