Monday, July 8, 2024

ਅਧਿਕਾਰੀ ਸਿੰਥੈਟਿਕ ਡੋਰ ‘ਤੇ ਪਾਬੰਦੀ ਸਖ਼ਤੀ ਨਾਲ ਲਾਗੂ ਕਰਨ – ਡੀ. ਸੀ

PPN3011201505ਅੰਮ੍ਰਿਤਸਰ, 30 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹੇ ਵਿਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜਕਲ੍ਹ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ। ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ‘ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਤਾਂ ਜੋ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸ ਮੌਕੇ ਐਸ. ਡੀ ਐਮ ਸ੍ਰੀ ਰੋਹਿਤ ਗੁਪਤਾ, ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਬੀ. ਐਸ ਧਾਲੀਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply