Friday, April 17, 2026

ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ ਵਿਦਿਆਰਥੀਆਂ ਦੀ ਮੰਗ ਵਧੀ 10 ਹੋਰ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 30 ਨਵੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ)- ਏਅਰਟੈੱਲ ਕੰਪਨੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ 8 ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਰਾਹੀਂ 3.80 ਲੱਖ ਰੁਪਏ ਪ੍ਰਤੀ ਸਾਲਾਨਾ ਤਨਖਾਹ ‘ਤੇ ਨੌਕਰੀਆਂ ਲਈ ਚੁਣਿਆ ਹੈ। ਕੰਪਨੀ ਨੇ ਉਨ੍ਹਾਂ ਦੀ ਬਤੌਰ ਸਟੋਰ ਮੈਨੇਜਰ ਦੇ ਅਹੁਦੇ ‘ਤੇ ਚੋਣ ਕੀਤੀ ਹੈ।ਇਸ ਤੋਂ ਇਲਾਵਾ ਜਾਰੋ ਐਜੂਕੇਸ਼ਨ ਵੱਲੋਂ ਸਕੂਲ ਦੇ ਦੋ ਹੋਰ ਵਿਦਿਆਰਥੀਆਂ ਨੂੰ 5.46 ਲੱਖ ਪ੍ਰਤੀ ਸਾਲਾਨਾ ਆਮਦਨ ‘ਤੇ ਨੌਕਰੀ ਲਈ ਚੁਣਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ (ਪਲੇਸਮੈਂਟ), ਡਾ. ਗੁਰਚਰਨ ਕੌਰ ਨੇ ਦੱਸਿਆ ਕਿ ਚੋਣ ਕਾਰਜ ਵਿਚ ਗਰੁੱਪ ਡਿਸਕਿਸ਼ਨ ਤੋਂ ਇਲਾਵਾ ਐਚ.ਆਰ. ਇੰਟਰਵਿਊ ਸ਼ਾਮਿਲ ਸੀ।ਉਹ ਜੂਨ 2016 ਵਿਚ ਆਪਣੀਆਂ ਨੌਕਰੀਆਂ ‘ਤੇ ਚਲੇ ਜਾਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਬਹੁਤ ਸਾਰੀਆਂ ਨਾਮਵਰ ਕੰਪਨੀਆਂ ਯੂਨੀਵਰਸਿਟੀ ਵਿਖੇ ਕੈਂਪਸ ਪਲੇਸਮੈਂਟ ਰਾਹੀਂ ਵਿਦਿਆਰਥੀਆਂ ਦੀ ਚੋਣ ਕਰਨਗੀਆਂ। ਹੁਣ ਤਕ 2016 ਸੈਸ਼ਨ ਦੇ 561 ਵਿਦਿਆਰਥੀਆਂ ਦੀ ਵੱਖ-ਵੱਖ ਬਹੁਰਾਸ਼ਟਰੀ ਕੰਪਨੀਆਂ ਵਿਚ ਚੋਣ ਹੋ ਚੁੱਕੀ ਹੈ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply