Monday, April 20, 2026

ਰਾਜ ਪੱਧਰੀ ਕਲਾ ਉਤਸਵ 2015 ‘ਚ ਮਾਲ ਰੋਡ ਸਕੂਲ ਦੀ ਗਿੱਧਾ ਟੀਮ ਦੂਜੇ ਸਥਾਨ ‘ਤੇ

PPN3011201511

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਅਥਾਰਟੀ ਵਲੋਂ ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਿਖੇ ਰਾਜ ਪੱਧਰੀ ਕਲਾ ਉਤਸਵ 2015 ਕਰਵਾਇਆ ਗਿਆ। ਇਸ ਰਾਜ ਪੱਧਰੀ ਨਾਚ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜੇਤੂ ਰਹੀਆਂ ਅੱਠ ਗਿੱਧਾ ਟੀਮਾਂ ਨੇ ਸ਼ਿਰਕਤ ਕੀਤੀ ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀ ਗਿੱਧਾ ਟੀਮ ਨੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਥੀਮ ਉਪਰ ਬੇਹਤਰੀਨ ਪਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦਸਿਆ ਕਿ ਇਸ ਤੋਂ ਪਹਿਲਾਂ ਸਕੂਲ ਦੀ ਇਹ ਟੀਮ ਜ਼ਿਲ੍ਹਾ ਪੱਧਰੀ ਅਤੇ ਜ਼ੋਨ ਪੱਧਰੀ ਮੁਕਾਬਲੇ ਵਿਚ ਵੀ ਪਹਿਲੇ ਸਥਾਨ ‘ਤੇ ਰਹੀ ਸੀ। ਉਨ੍ਹਾਂ ਕਿਹਾ ਕਿ ਮਾਲ ਰੋਡ ਸਕੂਲ ਦੀ ਗਿੱਧਾ ਟੀਮ ਦੀਆਂ ਚਾਰ ਲੜਕੀਆਂ ਸੁਨੇਹਾ, ਰਾਜਵਿੰਦਰ ਕੌਰ, ਨਵਦੀਪ ਕੌਰ ਅਤੇ ਨਿਧਿਕਾ ਦੀ ਸੂਬਾ ਪੱਧਰੀ ਗਿੱਧਾ ਟੀਮ ਲਈ ਚੋਣ ਕੀਤੀ ਗਈ ਹੈ ਅਤੇ ਇਹ ਲੜਕੀਆਂ ਹੁਣ ਦਿੱਲੀ ਵਿਖੇ ਆਯੋਜਿਤ ਰਾਸ਼ਟਰ ਪੱਧਰੀ ਲੋਕ ਨਾਚ ਮੁਕਾਬਲਿਆਂ ਵਿਚ ਪੰਜਾਬ ਦੀ ਪ੍ਰਤਿਨਿਧਤਾ ਕਰਨਗੀਆਂ।
ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਉਚੇਚੇ ਤੌਰ ‘ਤੇ ਟੀਮ ਨੂੰ ਸਨਮਾਨਿਤ ਕੀਤਾ। ਇਸ ਅਵਸਰ ‘ਤੇ ਹਾਜਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਸਤਿੰਦਰਬੀਰ ਸਿੰਘ ਨੇ ਟੀਮ ਦੀ ਹੌਂਸਲਾ ਅਫਜਾਈ ਕੀਤੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਟੀਮ ਨੂੰ ਸਕੂਲ ਦੇ ਵਿਹੜੇ ਵਿੱਚ ਪਹੁੰਚਣ ਉੱਤੇ ਟੀਮ ਇੰਚਾਰਜ ਸ੍ਰੀਮਤੀ ਮਨਿੰਦਰ ਕੌਰ ਅਤੇ ਟੀਮ ਮੈਂਬਰਾਂ ਸੁਨੇਹਾ, ਰਾਜਵਿੰਦਰ ਕੌਰ, ਨਵਦੀਪ ਕੌਰ, ਨਿਧਿਕਾ, ਮੁਸਕਾਨ, ਸਾਇਰਾ, ਸਿਮਰਨ, ਮੇਘਾ, ਅਕਾਸ਼ਮੀਤ ਅਤੇ ਨੰਦਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਲ ਰੋਡ ਸਕੂਲ ਬੱਚਿਆਂ ਦੀ ਸਭਿਆਚਾਰਕ ਪ੍ਰਤਿਭਾ ਨਿਖਾਰਨ ਲਈ ਹਮੇਸ਼ਾਂ ਵਚਨਬੱਧ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply