Sunday, March 15, 2026

ਮਾਈ ਭਾਗੋ ਸਕੀਮ ਤਹਿਤ ਸਮਰਾਲਾ ਸਕੂਲ ਵਿੱਚ ਸਾਈਕਲ ਵੰਡੇ ਗਏ

PPN3011201516

ਸ਼ਮਰਾਲਾ, 30 ਨਵੰਬਰ (ਪ.ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਪੜ੍ਹਾਈ ਵਿੱਚ ਉਤਸ਼ਾਹਿਤ ਕਰਨ ਲਈ ਮਾਈ ਭਾਗੋ ਸਕੀਮ ਤਹਿਤ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ 11ਵੀਂ ਅਤੇ 12ਵੀਂ ਕਾਮਰਸ ਗਰੁੱਪ ਦੀਆਂ 33 ਵਿਦਿਆਰਥਣਾਂ ਨੂੰ ਇੱਕ ਸਮਾਗਮ ਦੌਰਾਨ ਜਗਜੀਵਨ ਸਿੰਘ ਖੀਰਨੀਆਂ ਸਾਬਕਾ ਵਿਧਾਇਕ, ਲਾਲਾ ਮੰਗਤ ਰਾਏ ਪ੍ਰਧਾਨ ਨਗਰ ਕੌਂਸਲ ਸਮਰਾਲਾ, ਸੁਰਿੰਦਰਪਾਲ ਸਿੰਘ ਢਿੱਲੋਂ ਪੀ. ਟੀ. ਏ. ਪ੍ਰਧਾਨ, ਯਾਦਵਿੰਦਰ ਸਿੰਘ ਯਾਦੂ ਭੰਗਲਾਂ, ਐਸ. ਐਮ. ਸੀ. ਚੇਅਰਮੈਨ ਰਵਿੰਦਰ ਕੌਰ, ਪਰਮਜੀਤ ਕੌਰ ਕੌਂਸਲਰ ਵੱਲੋਂ ਸਾਈਕਲ ਵੰਡਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਜਗਜੀਵਨ ਸਿੰਘ ਖੀਰਨੀਆਂ ਵੱਲੋਂ ਵਿਦਿਆਰਥਣਾਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ ਤਾਂ ਜੋ ਆਉਣ ਵਾਲੇ ਸਲਾਨਾ ਇਮਤਿਹਾਨਾਂ ਵਿੱਚੋਂ ਵਧੀਆਂ ਅੰਕ ਪ੍ਰਾਪਤ ਕਰਕੇ ਇਲਾਕੇ ਦਾ ਨਾਂ ਰੌਸ਼ਨ ਕਰਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਬੱਚੀਆਂ ਦੀ ਪੜ੍ਹਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ।ਇਸ ਮੌਕੇ ਲੈਕ: ਬਲਰਾਜ ਸਿੰਘ, ਲੈਕ: ਹਰੀ ਚੰਦ, ਲੈਕ: ਜਤਿੰਦਰ ਕੁਮਾਰ, ਲੈਕ: ਜਗਰੂਪਜੀਤ ਸਿੰਘ, ਲੈਕ: ਵਰਿੰਦਰ ਕੁਮਾਰ, ਲੈਕ: ਰਾਜੀਵ ਰਤਨ, ਲੈਕ: ਹਰਿੰਦਰਪਾਲ ਸਿੰਘ ਤੋੋਂ ਇਲਾਵਾ ਬਿਕਰਮਜੀਤ ਭਨੋਟ, ਵਿਨੋਦ ਰਾਵਲ, ਸੁਰਿੰਦਰ ਵਰਮਾ, ਜਵਾਹਰ ਸਿੰਘ ਗਰੇਵਾਲ, ਬਲਰਾਜ ਸਿੰਘ ਬਾਠ, ਇਕਬਾਲ ਸਿੰਘ, ਪਵਨਪ੍ਰੀਤ ਸਿੰਘ ਪੰਧੇਰ, ਪ੍ਰੇਮ ਸਿੰਘ ਅਤੇ ਪਵਨ ਕੁਮਾਰ ਆਦਿ ਵੀ ਹਾਜ਼ਰ ਸਨ।ਇਸ ਮੌਕੇ ਪ੍ਰਿੰਸੀਪਲ ਕੁਲਵੰਤ ਸਿੰਘ ਵੱਲੋਂ ਸਮਾਗਮ ਵਿੱਚ ਹਾਜ਼ਰ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply