Saturday, September 5, 2026

ਚੀਫ਼ ਖ਼ਾਲਸਾ ਦੀਵਾਨ ਅੰਤਰ ਸਕੂਲ ਖੇਡਾਂ ਵਿੱਚ ਓਵਰਆਲ ਜੇਤੂ ਰਿਹਾ ਜੀ. ਟੀ ਰੋਡ ਸਕੂਲ

PPN3011201517

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਐਜੂਕੇਸ਼ਨਲ ਕਮੇਟੀ ਵੱਲੋਂ ਪਿਛਲੇ ਦਿਨੀ ਅਯੋਜਿਤ ਕੀਤੇ ਗਏ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਪੋਰਟਸ 2015 ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਨੇ ਲਗਾਤਾਰ 17ਵੀਂ ਵਾਰ ਓਵਰਆਲ ਟਰਾਫੀ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਤੇ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਐਜੂਕੇਸ਼ਨਲ ਕਮੇਟੀ ਵਲੋਂ ਕਰਵਾਏ ਗਏ ਪ੍ਰਾਇਮਰੀ, ਸਕੈਂਡਰੀ ਅਤੇ ਐਥਲੈਟਿਕਸ ਖੇਡ ਮੁਕਾਬਲਿਆਂ ਵਿੱਚ ਜੀ. ਟੀ. ਰੋਡ ਸਕੂਲ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਿਚ 23 ਪਹਿਲੇ, 10 ਦੂਜੇ ਅਤੇ 6 ਤੀਜੇ ਸਥਾਨ ਹਾਸਲ ਕਰਕੇ ਕੁੱਲ 155 ਅੰਕ ਹਾਸਲ ਕੀਤੇ ਅਤੇ ਸਮੁੱਚੇ ਤੌਰ ‘ਤੇ ਸਕੂਲ ਨੂੰ ਜੇਤੂ ਐਲਾਨਿਆ ਗਿਆ।ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਸz. ਨਵਪ੍ਰੀਤ ਸਿੰਘ ਸਾਹਨੀ ਨੇ ਜੀ. ਟੀ. ਰੋਡ ਸਕੂਲ ਦੀ ਇਸ ਸ਼ਾਨਦਾਰ ਜਿੱਤ ਲਈ ਡਾ: ਧਰਮਵੀਰ ਸਿੰਘ, ਖੇਡ ਸੁਪਰਵਾਈਜ਼ਰ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …

Leave a Reply