Friday, August 14, 2026

ਸਤਨਾਮ ਸਿੰਘ ਕਲਰਕ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ

PPN3011201518

ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਲਰਕ ਸ. ਸਤਨਾਮ ਸਿੰਘ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਕਿਹਾ ਕਿ ਸਤਨਾਮ ਸਿੰਘ ਕਲਰਕ 18 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਸੇ ਤਰ੍ਹਾਂ ਇਹ ਗੁਰੂ ਪੰਥ ਦੀ ਧਾਰਮਿਕ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਰਹਿਣ।ਸਤਨਾਮ ਸਿੰਘ ਨੂੰ ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਬਿਜੈ ਸਿੰਘ ਵਧੀਕ ਸਕੱਤਰ ਨੇ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਸੁਖਦੀਪ ਸਿੰਘ ਤੇ ਸ. ਸ਼ਾਹਬਾਜ਼ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply