
ਬਠਿੰਡਾ, 26 ਅਪਰੈਲ (ਜਸਵਿੰਦਰ ਸਿੰਘ ਜੱਸੀ) – ਪੀਪਲਜ਼ ਪਾਰਟੀ ਆਫ ਪੰਜਾਬ ਅਤੇ ਕਾਂਗਰਸ ਦੇ ਬਠਿੰਡਾ ਲੋਕ ਸਭਾ ਸੀਟ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਆਰ.ਐਮ.ਪੀ. ਡਾਕਟਰਾਂ ਦੀ ਕਿਸੇ ਵੀ ਸਰਕਾਰ ਨੇ ਅੱਜ ਤੱਕ ਕੋਈ ਸਾਰ ਨਹੀਂ ਲਈ।ਇਹ ਡਾਕਟਰ ਪਿੰਡਾਂ ਅਤੇ ਢਾਣੀਆਂ ਦੇ ਵਿੱਚ ਬੈਠੇ ਲੋਕਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਪ੍ਰਦਾਨ ਕਰਦੇ ਹਨ ਅਤੇ ਆਮ ਬਿਮਾਰੀਆਂ ਆਦਿ ਦਾ ਇਲਾਜ ਕਰਦੇ ਹਨ, ਪਰ ਉਨ੍ਹਾ ਦੀ ਕਿਸੇ ਸਰਕਾਰ ਨੇ ਅੱਜ ਤੱਕ ਬਹੁਤੀ ਬਾਤ ਨਹੀਂ ਪੁੱਛੀ। ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਆਰ.ਐਮ.ਪੀ ਡਾਕਟਰਾਂ ਨੂੰ ਉਨ੍ਹਾ ਦੇ ਬਣਦੇ ਹੱਕ ਲੈਣ ਵਾਸਤੇ ਜੋ ਕੁਝ ਸੰਭਵ ਹੋ ਸਕੇ ਕਰਨਗੇ।ਪੰਜਾਬ ਦੇ ਆਰ.ਐਮ.ਪੀ. ਡਾਕਟਰਾਂ ਦਾ ਇੱਕ ਵਫਦ ਮਨਪ੍ਰੀਤ ਬਾਦਲ ਨੂੰ ਮਿਲਿਆ,ਔਕੜਾਂ ਬਾਰੇ ਜਾਣੂ ਕਰਵਾਇਆ ਅਤੇ ਹਮਾਇਤ ਦਾ ਐਲਾਨ ਵੀ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media