
ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪਦੁਉੱਨਤ ਕਰਕੇ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਲਗਾਇਆ ਗਿਆ ਹੈ।ਉਨ੍ਹਾਂ ਦੀ ਜਗ੍ਹਾ ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਨੂੰ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮੈਨੇਜਰ ਲਗਾਇਆ ਹੈ। ਦਫ਼ਤਰ ਸ੍ਰੀ ਦਰਬਾਰ ਸਾਹਿਬ ਵਿਖੇ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਤੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ. ਪ੍ਰਤਾਪ ਸਿੰਘ ਨੂੰ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਮਨਜਿੰਦਰ ਸਿੰਘ ਮੰਡ ਮੈਨੇਜਰ, ਸ. ਸੁਖਰਾਜ ਸਿੰਘ, ਸ. ਜਤਿੰਦਰ ਸਿੰਘ ਤੇ ਸ. ਗੁਰਾ ਸਿੰਘ ਵਧੀਕ ਮੈਨੇਜਰ, ਸ.ਲਖਬੀਰ ਸਿੰਘ ਮੀਤ ਮੈਨੇਜਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਹਾਜ਼ਰ ਸੀ।
Punjab Post Daily Online Newspaper & Print Media