
ਅਲਗੋਂ ਕੋਠੀ, 1 ਦਸੰਬਰ (ਹਰਦਿਆਲ ਸਿੰਘ ਭੈਣੀ, ਕੁਲਵਿੰਦਰ ਸਿੰਘ ਕੰਬੋਕੇ)- ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਸੁੱਖ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਹਨ ਅਤੇ ਅਲਗੋਂ ਕੋਠੀ ਵਿਖੇ ਵੀ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਯਤਨਾਂ ਸਦਕਾ ਪਿੰਡ ਵਿੱਚ ਜੋਰਾਂ ਸ਼ੋਰਾਂ ਨਾਲ ਜੋ ਪੱਕੀਆਂ ਗਲੀਆਂ ਅਤੇ ਨਿਕਾਸੀ ਨਾਲੀਆਂ ਬਣਾਈਆਂ ਜਾ ਰਹੀਆਂ ਹਨ, ਉਨਾਂ ਨਾਲ ਦੀ ਪਿੰਡ ਕਾਇਆ ਕਲਪ ਹੋ ਰਹੀ ਹੈ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਲਗੋ ਕੋਠੀ ਦੇ ਸਰਪੰਚ ਮਨਜੀਤ ਸਿੰਘ ਨੇ ਆਖਿਆ ਕਿ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਵਲਟੋਹਾ ਨਿੱਜੀ ਦਿਲਚਸਪੀ ਲੈ ਰਹੇ ਹਨ ਅਤੇ ਹੋ ਰਹੇ ਇੰਨਾਂ ਵਿਕਾਸ ਕਾਰਜਾਂ ਸਦਕਾ ੨੦੧੭ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ।ਇਸ ਮੌਕੇ ਉਨ੍ਹਾਂ ਨਾਲ ਬਚਨ ਸਿੰਘ ਸਰਪੰਚ, ਬਾਊ ਰਾਮ, ਬਲਵਿੰਦਰ ਸਿੰਘ, ਗੁਰਜੀਤ ਸਿੰਘ, ਭੋਲਾ ਸਿੰਘ, ਯਾਦਬੀਰ ਸਿੰਘ, ਚਮਕੌਰ ਸਿੰਘ ਆਦਿ ਵੀ ਮੌਜੂਦ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media