ਬਟਾਲਾ, 1 ਦਸੰਬਰ (ਨਰਿੰਦਰ ਸਿੰਘ ਬਰਨਾਲ)- ਗੁਰਦਾਸਪੁਰ ਵਿਖੇ ਹੋਈ ਸਦਭਾਵਨਾ ਰੈਲੀ ਦੇ ਲਾਮਿਸਾਲ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ ਦੇ ਹਾਮੀ ਹਨ ਅਤੇ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਸੀਨੀਅਰ ਅਕਾਲੀ ਆਗੂ ਤੇ ਬਟਾਲਾ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਨੇ ਅੱਜ ਗੁਰਦਾਸਪੁਰ ਸਦਭਾਵਨਾ ਰੈਲੀ ਦੀ ਸ਼ਾਨਦਾਰ ਸਫਲਤਾ ਬਾਰੇ ਬੋਲਦਿਆਂ ਕਿਹਾ ਕਿ ਗੁਰਦਾਸਪੁਰ ਰੈਲੀ ਨੇ ਮਾਝਾ ਖੇਤਰ ‘ਚ ਹੁਣ ਤੱਕ ਹੋਈਆਂ ਸਾਰੀਆਂ ਰੈਲੀਆਂ ਦੇ ਇਕੱਠਾਂ ਦਾ ਰਿਕਾਰਡ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ‘ਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਜੋ ਪਿਆਰ ਤੇ ਉਤਸ਼ਾਹ ਹੈ ਉਸ ਦਾ ਪ੍ਰਤੱਖ ਪ੍ਰਮਾਣ ਇਨ੍ਹਾਂ ਰੈਲੀਆਂ ‘ਚ ਦੇਖਿਆ ਜਾ ਸਕਦਾ ਹੈ।
ਸ. ਲੋਧੀਨੰਗਲ ਨੇ ਕਿਹਾ ਕਿ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਜਿਸ ਤਰਾਂ ਸਮੁੱਚੇ ਜ਼ਿਲ੍ਹਾ ਗੁਰਦਾਸਪੁਰ ਦੀ ਸੰਗਤ ਨੇ ਪੱਬਾਂ ਭਾਰ ਹੋ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕੀਤਾ ਹੈ ਉਸ ਲਈ ਉਹ ਸਮੁੱਚੀ ਸੰਗਤ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ‘ਚੋਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਪਹੁੰਚੀਆਂ ਸਨ ਜੋ ਕਿ ਹਲਕੇ ਦੇ ਲੋਕਾਂ ਦੀ ਅਕਾਲੀ ਦਲ ਪ੍ਰਤੀ ਵਫਾਦਾਰੀ ਤੇ ਵਿਸ਼ਵਾਸ਼ ਨੂੰ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੀ ਸੰਗਤ ਦੇ ਵੀ ਧੰਨਵਾਦੀ ਹਨ। ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਅੱਜ ਦੀ ਗੁਰਦਾਸਪੁਰ ਦੀ ਰੈਲੀ ਨੇ ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਅੱਜ ਦੇ ਵਿਸ਼ਾਲ ਇਕੱਠ ਨੇ 2017 ‘ਚ ਤੀਸਰੀ ਵਾਰ ਲਗਾਤਾਰ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਮੋਹਰ ਲਗਾ ਦਿੱਤੀ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media