Sunday, October 6, 2024

ਦਿੱਲੀ ਕਮੇਟੀ ਵਲੋਂ ਦਿੱਲੀ ਤੋਂ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਨਨਕਾਣਾ ਸਾਹਿਬ ਗਿਆ

ਨਵੀਂ ਦਿੱਲੀ, 1 ਦਸਬਰ (ਅੰਮ੍ਰਿਤ ਲਾਲ ਮੰਨਣ)- ਸ. ਗੁਰਬਚਨ ਸਿੰਘ ਚੀਮਾ ਸਰਪ੍ਰਸਤ ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਦਿੱਲੀ ਤੋਂ ਜੋ ਜੱਥਾ ਸਾਹਿਬ ਸ੍ਰੀ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਨਨਕਾਣਾ ਸਾਹਿਬ ਗਿਆ ਸੀ, ਉਹ ਪੁਰਬ ਮਨਾ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ-ਦੀਦਾਰੇ ਕਰ ਬੀਤੇ ਦਿਨ ਵਾਪਸ ਪੁੱਜ ਗਿਆ ਹੈ।ਵਾਪਸੀ ਤੇ ਯਾਤਰਾ ਸਬ ਕਮੇਟੀ ਦੇ ਚੇਅਰਮੈਨ ਸ. ਪਰਮਜੀਤ ਸਿੰਘ ਚੰਢੋਕ ਨੇ ਦਸਿਆ ਕਿ ਦਿੱਲੀ ਦੇ ਜੱਥੇ ਦੇ ਨਾਲ ਗਏ ਪੰਜ ਪਿਆਰੇ ਸਾਹਿਬਾਨ ਵਲੋਂ ਨਨਕਾਣਾ ਸਾਹਿਬ ਵਿੱਖੇ ਅੰਮ੍ਰਿਤ ਸੰਚਾਰ ਸਮਾਗਮ ਕੀਤਾ ਗਿਆ ਸੀ, ਜਿਸ ਵਿੱਚ 144 ਪ੍ਰਾਣੀ ਦਸਵੇਂ ਪਾਤਸ਼ਾਹ ਦੀ ਬਖਸ਼ੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਗੁਰੂ ਵਾਲੇ ਬਣੇ ਹਨ। ਸ. ਪਰਮਜੀਤ ਸਿੰਘ ਚੰਢੋਕ ਨੇ ਦਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ ਕੇ ਅਤੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਗੁਰਦੁਆਰਾ ਕਮੇਟੀ ਵਲੋਂ ਦਿੱਲੀ ਅਤੇ ਦਿੱਲੀ ਤੋਂ ਬਾਹਰ ਦੇ ਹੋਰ ਰਾਜਾਂ ਦੇ ਨਾਲ ਹੀ ਪਾਕਿਸਤਾਨ ਵਿੱਚ ਸਿੱਖੀ ਦੀ ਪਨੀਰੀ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਧਰਮ ਪ੍ਰਚਾਰ ਦੀ ਜੋ ਲਹਿਰ ਸ਼ੁਰੂ ਕੀਤੀ ਗਈ ਹੋਈ ਹੈ, ਉਸ ਦੇ ਫਲਸਰੂਪ ਜਿਥੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵਸਦੇ ਸਿੱਖਾਂ ਵਲੋਂ ਗੁਰਦੁਆਰਾ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਖੇਤ੍ਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ, ਉਥੇ ਹੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਅਤੇ ਈਟੀਪੀ ਬੋਰਡ ਦੇ ਚੇਅਰਮੈਨ ਸਾਦਿਕ ਓਲ ਫਾਰੂਕ ਵਲੋਂ ਵੀ ਪਾਕਿਸਤਾਨ ਵਿੱਚ ਸਿੱਖੀ ਦੇ ਪ੍ਰਚਾਰ ਵਿੱਚ ਦਿੱਲੀ ਗੁਰਦੂਆਰਾ ਕਮੇਟੀ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਕਮੇਟੀ ਦੀ ਪ੍ਰਸ਼ੰਸਾ ਕਰਦਿਆਂ ਉਸਦੇ ਮੁੱਖੀਆਂ ਦਾ ਧੰਨਵਾਦ ਕੀਤਾ ਹੈ। ਸ. ਚੰਢੋਕ ਨੇ ਦੱਸਿਆ ਕਿ ਦਿੱਲੀ ਦੇ ਜੱਥੇ ਦੇ ਵਾਪਸ ਪੁਜਣ ਤੇ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਅਤੇ ਉਨ੍ਹਾਂ (ਸ. ਪਰਮਜੀਤ ਸਿੰਘ ਚੰਢੋਕ) ਵਲੌਂ ਸਿਰੋਪਾ ਦੀ ਬਖਸ਼ਸ਼ ਕਰ ਨਨਕਾਣਾ ਸਾਹਿਬ ਵਿਖੇ ਅੰਮ੍ਰਿਤ ਪਾਨ ਕਰਨ ਵਾਲੇ ਜੱਥੇ ਦੇ ਮੈਂਬਰਾਂ ਦਾ ਸੁਆਗਤ-ਸਨਮਾਨ ਕੀਤਾ ਗਿਆ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ …

Leave a Reply