ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਗੁਰਦੁਆਰਾ ਕਲਗੀਧਰ ਨਿਵਾਸ ਸੈਕਟਰ-27 ਚੰਡੀਗੜ੍ਹ ਵਿਖੇ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸ਼ੋ੍ਰਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏਗੀ ਅਤੇ ਬਾਅਦ ਵਿੱਚ ਦੂਸਰੇ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਮੁਕਾਬਲੇ ਕਰਵਾਏ ਜਾਣਗੇ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਸਾਹਿਬ ਦੀ ਇੱਛਾ ਅਨੁਸਾਰ ਸਕੂਲੀ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਸਿੱਖੀ ਨਾਲ ਜੋੜਨ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਆਪਣੇ ਪ੍ਰਬੰਧ ਵਾਲੇ ਸਮੂਹ ਸਕੂਲਾਂ ਵਿੱਚ ਸ਼ੁੱਧ ਗੁਰਬਾਣੀ ਕੰਠ ਉਚਾਰਣ, ਸਿੱਖ ਰਹਿਤ ਮਰਿਯਾਦਾ ਅਤੇ ਸਿੱਖ ਇਤਿਹਾਸ ਦੀ ਜਾਣਕਾਰੀ ਸਬੰਧੀ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨਗੇ ਉਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਇਨਾਮ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਣ ਨਾਲ ਜਿਥੇ ਬੱਚਿਆਂ ਨੂੰ ਗੁਰਮਤਿ ਗੂੜ੍ਹਤਾ ਦਾ ਗਿਆਨ ਪ੍ਰਾਪਤ ਹੁੰਦਾ ਹੈ, ਉਥੇ ਉਹ ਇਕ ਚੰਗੀ ਸ਼ਖਸੀਅਤ ਤੇ ਰਹਿਣੀ-ਬਹਿਣੀ ਹਾਸਲ ਕਰਦਿਆਂ ਏਧਰ-ਉਧਰ ਭਟਕਣ ਦੀ ਬਜਾਏ ਗੁਰੂ ਸਾਹਿਬ ਦੇ ਚਰਨੀ ਲੱਗਦੇ ਹਨ।ਉਨ੍ਹਾਂ ਕਿਹਾ ਕਿ ਇਸ ਤੋਂ ਅਗਲੇ ਪੜਾਅ ਵਿੱਚ ਪੰਜਾਬ ਦੇ ਬਾਕੀ ਸਕੂਲਾਂ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਆਪਣੇ ਪ੍ਰਚਾਰਕਾਂ ਰਾਹੀਂ ਸਕੂਲ ਪ੍ਰਬੰਧਕਾਂ ਦੇ ਸਹਿਯੋਗ ਨਾਲ ਇਹ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਵਿੱਚ ਮੁਕਾਬਲੇ ਕਰਵਾਏ ਗਏ ਸਨ ਜਿਨ੍ਹਾਂ ਦੇ ਚੰਗੇ ਨਤੀਜੇ ਸਾਹਮਣੇ ਆਏ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media