Sunday, October 6, 2024

ਨਰਿੰਜਨ ਸਿੰਘ ਸੇਵਾਦਾਰ ਨੂੰ ਸੇਵਾ-ਮੁਕਤ ਹੋਣ ਤੇ ਨਿੱਘੀ ਵਿਦਾਇਗੀ

PPN0112201514

ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਸ. ਨਰਿੰਜਨ ਸਿੰਘ ਸੇਵਾਦਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਨੇ ਸ. ਨਰਿੰਜਨ ਸਿੰਘ ਨੂੰ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ. ਨਰਿੰਜਨ ਸਿੰਘ ਸੇਵਾਦਾਰ 40 ਸਾਲ ਗੁਰੂ ਘਰ ਦੀ ਸੇਵਾ ਕਰਨ ਉਪਰੰਤ ਸੇਵਾ-ਮੁਕਤ ਹੋਏ ਹਨ ਤੇ ਇਨ੍ਹਾਂ ਆਪਣੇ ਜਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਤੇ ਤੰਦਰੁਸਤੀ ਬਖ਼ਸ਼ਣ।ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਸਤਿੰਦਰ ਸਿੰਘ ਕੋਹਲੀ ਚਾਰਟਰਡ ਅਕਾਊਟੈਂਟ, ਸ. ਪੁਨੀਤ ਸਿੰਘ ਸੁਪਰਵਾਈਜ਼ਰ ਅਕਾਊਂਟ, ਸ. ਗਗਨਦੀਪ ਸਿੰਘ ਤੇ ਸ. ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply