
ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ)- ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਈ ਰੇਸ਼ਮ ਸਿੰਘ ਸੁਖਮਨੀ ਸੇਵਾ ਵਾਲਿਆਂ ਨੇ ਗੁਰਬਾਣੀ ‘ਤੇ ਅਧਾਰਿਤ ਪਿਤਾ ਤੇ ਪੁੱਤਰ ਸਬੰਧੀ ਰਿਸ਼ਤਿਆਂ ਬਾਰੇ ਕੈਲੰਡਰ ਦੀ ਪਹਿਲੀ ਕਾਪੀ ਭੇਟ ਕੀਤੀ।
ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਬੋਲਦਿਆਂ ਕਿਹਾ ਕਿ ਭਾਈ ਰੇਸ਼ਮ ਸਿੰਘ ਗੁਰੂ ਘਰ ਦੇ ਸ਼ਰਧਾਲੂ ਤੇ ਸਿਦਕਵਾਨ ਸਿੱਖ ਹਨ।ਉਨ੍ਹਾਂ ਕਿਹਾ ਕਿ ਭਾਈ ਰੇਸ਼ਮ ਸਿੰਘ ਰੋਜ਼ਾਨਾ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾ ਕਰਦੇ ਹਨ ਤੇ ਹਰ ਵੇਲੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਉਚਾਰਣ ਕਰਦੇ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਭਾਈ ਰੇਸ਼ਮ ਸਿੰਘ ਸਮੇਂ-ਸਮੇਂ ਆਪਣੀਆਂ ਵ’ਡਮੁੱਲੀਆਂ ਲਿਖਤਾਂ ਦੁਆਰਾ ਸੰਗਤਾਂ ਨੂੰ ਗੁਰੂੁਘਰ ਨਾਲ ਜੋੜਦੇ ਰਹਿੰਦੇ ਹਨ।ਉੇਨ੍ਹਾਂ ਕਿਹਾ ਕਿ ਹਥਲਾ ਕੈਲੰਡਰ ‘ਕਾਹੇ ਪੂਤ ਝਗਰਤ ਹਉ ਸੰਗਿ ਬਾਪ’ ਵਿੱਚ ਪਿਤਾ ਤੇ ਪੁੱਤਰ ਦੇ ਕਿਸ ਤਰ੍ਹਾਂ ਦੇ ਰਿਸ਼ਤੇ ਹੋਣੇ ਚਾਹੀਦੇ ਹਨ ਬਾਖੂਬੀ ਬਿਆਨ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਰੇਸ਼ਮ ਸਿੰਘ ਇਸ ਲਈ ਵਧਾਈ ਦੇ ਹੱਕਦਾਰ ਹਨ।ਉਨ੍ਹਾਂ ਭਾਈ ਰੇਸ਼ਮ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਤੇ ਸ. ਮਨਿੰਦਰਮੋਹਨ ਸਿੰਘ ਇੰਚਾਰਜ ਟਰੱਸਟ ਆਦਿ ਹਾਜ਼ਰ ਸਨ।
Punjab Post Daily Online Newspaper & Print Media