
ਸੰਦੌੜ, 2 ਦਸੰਬਰ (ਹਰਮਿੰਦਰ ਸਿੰਘ ਭੱਟ)- ਪੁਲਿਸ ਥਾਣਾ ਸੰਦੌੜ ਦੇ ਮੁਖੀ ਕੁਲਦੀਪ ਸਿੰਘ ਦੀ ਹੋਈ ਬਦਲੀ ਤੋਂ ਬਾਅਦ ਮਨਧੀਰ ਸਿੰਘ ਨੂੰ ਨਵਾਂ ਥਾਣਾ ਮੁਖੀ ਮਨਾਇਆ ਗਿਆ ਹੈ ਜਦਕਿ ਕੁਲਦੀਪ ਸਿੰਘ ਇੱਥੋਂ ਬਦਲ ਕੇ ਮਲੇਰਕੋਟਲਾ ਚਲੇ ਗਏ ਹਨ।ਆਪਣੀ ਪਹਿਲੀ ਪ੍ਰੈੱਸ ਵਾਰਤਾ ਦੌਰਾਨ ਗੱਲਬਾਤ ਕਰਦੇ ਹੋਏ ਮਨਧੀਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਗੁੰਡਾ ਅਨਸਰਾਂ ਤੇ ਨਸ਼ੇ ਦੇ ਤਸਕਰਾਂ ਦੇ ਖ਼ਿਲਾਫ਼ ਸਖ਼ਤੀ ਵਰਤੀ ਜਾਵੇਗੀ ਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਨਹੀਂ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਥਾਣੇ ਵਿਚ ਆਏ ਹਰ ਇੱਕ ਸਖ਼ਤ ਦਾ ਸਤਿਕਾਰ ਕੀਤਾ ਜਾਵੇਗਾ ਅਤੇ ਉਸ ਨੂੰ ਇਨਸਾਫ਼ ਵੀ ਮਿਲੇਗਾ।
Punjab Post Daily Online Newspaper & Print Media