Friday, September 25, 2026

ਆਮ ਆਦਮੀ ਪਾਰਟੀ ਵੱਲੋਂ ਪਿੰਡ ਸੁਧਾਰ ਵਿਖੇ ਅਹਿਮ ਮੀਟਿੰਗ

PPN0212201513

ਰਈਆ, 2 ਦਸੰਬਰ (ਬਲਵਿੰਦਰ ਸੰਧੂ)- ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਸੁਧਾਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਹਿਮ ਮੀਟਿੰਗ ਕੀਤੀ ਗਈ।ਇਸ ਮੌਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਅਮਰਜੀਤ ਕੌਰ ਸੀਨੀਅਰ ਵਰਕਰ ਆਮ ਆਦਮੀ ਪਾਰਟੀ ਦੇ ਮੰਚ ਤੋਂ ਬੋਲਦਿਆਂ ਹੋਇਆਂ ਦੱਸਿਆ ਕਿ ਅਕਾਲੀ ਸਰਕਾਰ ਜੋ ਕੁੱਝ ਕਰ ਰਹੀ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ ਕਿਉਂ ਕਿ ਨੌਜਵਾਨ ਪੀੜੀ ਨਸ਼ਿਆਂ ਵਿੱਚ ਡੁੱਬੀ ਪਈ ਅਤੇ ਇਹਨਾਂ ਨੂੰ 2017 ਵਿੱਚ ਆਦਮੀ ਪਾਰਟੀ ਬਣਨ ਤੇ ਪੂਰਾ ਹਿਸਾਬ ਦੇਣਾ ਪਵੇਗਾ।ਉਨਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਦੇ ਸੀਨੀਅਰ ਵਰਕਰ ਦਲਬੀਰ ਸਿੰਘ, ਬਲਜੀਤ ਸਿੰਘ ਰਈਆ ਖੁਰਦ, ਕੈਪਟਨ ਸਿੰਘ ਰਈਆ ਦੀ ਗੱਲ ਵੱਲ ਧਿਆਨ ਦਿੰਦਿਆਂ ਨਸ਼ਿਆਂ ਖਿਲਾਫ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ। ਇਸ ਮੌਕੇ ਮਨਜੀਤ ਸਿੰਘ ਸਰਕਲ ਪ੍ਰਧਾਨ ਰਈਆ, ਸ਼ਮਸ਼ੇਰ ਸਿੰਘ, ਦਲਬੀਰ ਸਿੰਘ, ਪੂਰਨ ਸਿੰਘ, ਬਲਜੀਤ ਸਿੰਘ ਭੱਟੀ, ਸਕਰਲ ਇੰਚਾਰਜ ਮਨਜੀਤ ਸਿੰਘ ਅਰੋੜਾ, ਬਲਵਿੰਦਰ ਸਿੰਘ, ਹਰਦੀਪ ਸਿੰਘ ਅਮਰਜੀਤ ਸਿੰਘ, ਸੁੱਚਾ ਸਿੰਘ ਵਡਾਲਾ ਅਤੇ ਤੀਰਥ ਸਿੰਘ ਰਈਆ ਆਦਿ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply