Thursday, April 30, 2026

ਚੀਫ਼ ਖ਼ਾਲਸਾ ਦੀਵਾਨ ਸਕੂਲ ਦੀ ਅਰਪਨਦੀਪ ਕੌਰ ਨੇ ਨੈਸ਼ਨਲ ਐਥਲੈਟਿਕਸ ਵਿੱਚ ਸੋਨ ਤਮਗਾ ਜਿਤਿਆ

PPN0212201514

ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੀ ਵਿਦਿਆਰਥਣ ਅਰਪਨਦੀਪ ਕੌਰ ਬਾਜਵਾ ਨੇ ਪਿਛਲੇ ਦਿਨੀ ਝਾਰਖੰਡ (ਰਾਂਚੀ) ਵਿਖੇ ਹੋਈ 31ਵੀਂ ਜੁਨੀਅਰ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਡਿਸਕਸ ਥਰੋ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਸ ਮੁਕਾਬਲੇ ਵਿਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਖਿਡਾਰਣਾਂ ਸ਼ਾਮਲ ਹੋਈਆਂ ਜਿਸ ਵਿਵਿੱਚ ਪੰਜਾਬ ਦੀ ਅਰਪਨਦੀਪ ਕੌਰ ਬਾਜਵਾ ਨੇ 42.70 ਮੀਟਰ ਡਿਸਕਸ ਥਰੋ ਸੁੱਟ ਕੇ ਪਹਿਲਾ ਸਥਾਨ ਹਾਸਲ ਕੀਤਾ। ਹਰਿਆਣਾ ਦੀ ਖਿਡਾਰਣ 41.70 ਮੀਟਰ ਡਿਸਕਸ ਥਰੋ ਸੁੱਟ ਕੇ ਦੂਜੇ ਜਦਕਿ ਦਿ’ਲੀ ਦੀ ਖਿਡਾਰਣ 41.27 ਮੀਟਰ ਡਿਸਕਸ ਥਰੋ ਸੁੱਟ ਕੇ ਤੀਜੇ ਸਥਾਨ ਤੇ ਰਹੀ।ਅਰਪਨਦੀਪਕ ਕੌਰ ਬਾਜਵਾ ਦਾ ਸਕੂਲ ਪਹੁੰਚਣ ਤੇ ਨਿੱਘਾ ਸੁਆਗਤ ਕੀਤਾ ਗਿਆ। ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਡਾਇਰੈਕਟਰ ਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਅਰਪਨਦੀਪ ਕੌਰ ਬਾਜਵਾ ਅਤੇ ਉਸਦੇ ਕੋਚ ਸ. ਸੂਰਤ ਸਿੰਘ ਬਾਜਵਾ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਵੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply