Sunday, October 6, 2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ‘ਤੇ ਜਥੇ: ਅਵਤਾਰ ਸਿੰਘ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਖੂ ਦੇ ਪਿੰਡ ਰਸੂਲਪੁਰ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਪੱਤਰਿਆਂ ਨੂੰ ਸੇਕ ਲੱਗ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਰਸੂਲਪੁਰ ਵਿਖੇ ਇਕ ਵਿਅਕਤੀ ਵੱਲੋਂ ਆਪਣੇ ਮ੍ਰਿਤਕ ਪਿਤਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਸਮੇਂ ਚੰਦੋਆ ਸਾਹਿਬ ਨਾਲ ਲਟਕੇ ਬਿਜਲੀ ਦੇ ਉਪਕਰਨ ਕਾਰਨ ਵਾਪਰੀ ਘਟਨਾ ਅਣਗਹਿਲੀ ਤੋਂ ਸਿਵਾਏ ਹੋਰ ਕੁਝ ਨਹੀਂ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ-ਸਮੇਂ ਤੇ ਸੰਗਤਾਂ ਨੂੰ ਅਗਾਊਂ ਸੂਚਿਤ ਕਰਦੀ ਰਹਿੰਦੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖਆਸਨ ਅਸਥਾਨ ਤੇ ਜੇ ਕਿਤੇ ਬਿਜਲੀ ਦੀਆਂ ਤਾਰਾਂ ਹਲਕੀ ਕਿਸਮ ਦੀਆਂ ਹਨ ਜਾਂ ਬਿਜਲੀ ਦੀ ਵਾਇਰਿੰਗ ਮੁਕੰਮਲ ਤੌਰ ‘ਤੇ ਨਹੀਂ ਕੀਤੀ ਗਈ, ਉਸ ਨੂੰ ਬਦਲਿਆ ਤੇ ਠੀਕ ਕੀਤਾ ਜਾਵੇ।ਇਹ ਵੀ ਧਿਆਨ ਰੱਖਿਆ ਜਾਵੇ ਕਿ ਵਾਇਰਿੰਗ ਵਾਸਤੇ ਵਧੀਆ ਕਿਸਮ ਦੀ ਤਾਰ, ਸਵਿਚ ਅਤੇ ਉਪਕਰਨ ਵਰਤੇ ਜਾਣ।ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨਾਲ ਹੋਣ ਵਾਲੀਆਂ ਹਿਰਦੇਵੇਦਕ ਘਟਨਾਵਾਂ ਨੂੰ ਰੋਕਣ ਲਈ ਬਿਜਲੀ ਨਾਲ ਚੱਲਣ ਵਾਲੇ ਉਪਕਰਨ ਪਾਵਨ ਸਰੂਪ ਤੋਂ ਥੋੜ੍ਹੀ ਦੂਰ ਰੱਖੇ ਜਾਣ ਤੇ ਸੁੱਖਆਸਨ ਕਰਨ ਤੋਂ ਬਾਅਦ ਬੰਦ ਕਰ ਦਿੱਤੇ ਜਾਣ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ-ਸੰਭਾਲ ਤੇ ਅਦਬ ਸਤਿਕਾਰ ਬਹਾਲ ਰੱਖਣ ਲਈ ਸਮੁੱਚੇ ਸਿੱਖ ਭਾਈਚਾਰੇ ਨੂੰ ਸੁਚੇਤ ਹੋਣਾ ਚਾਹੀਦਾ ਹੈ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply