Sunday, October 6, 2024

ਓਟਿਸ ਐਲੀਵੇਟਰ ਕੰਪਨੀ ਦੇ ਪ੍ਰੈਜੀਡੈਂਟ ਮਿਸਟਰ ਸੈਬੀ ਜੋਸਫ਼ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

PPN0212201515

ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ)ੁ ਦਿੱਲੀ ਦੀ ਲਿਫਟ ਬਣਾਉਣ ਵਾਲੀ ਓਟਿਸ ਐਲੀਵੇਟਰ ਕੰਪਨੀ ਇੰਡੀਆ ਲਿਮਟਿਡ ਦੇ ਪ੍ਰੈਜੀਡੈਂਟ ਸ੍ਰੀ ਸੈਬੀ ਜੋਸਫ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨਾਲ ਸ੍ਰੀ ਅਲੋਕ ਮਹਾਜਨ, ਸ੍ਰੀ ਨੀਤੇਸ਼ ਮਿੱਤਲ ਤੇ ਮਿਸਟਰ ਸਟੀਵਨ ਡਿਸੂਜਾ ਡਾਇਰੈਕਟਰ, ਮਿਸਿਜ਼ ਰੋਮੋਨਾ ਐਗਜ਼ੈਕਟਿਵ ਸੈਕਟਰੀ ਟੂ ਪੈ੍ਰਜੀਡੈਂਟ ਤੇ ਸ. ਭੂਪਿੰਦਰ ਸਿੰਘ ਜਨਰਲ ਮੈਨੇਜਰ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨੁਦੀਦਾਰੇ ਕੀਤੇ।ਉਨ੍ਹਾਂ ਇਲਾਹੀ ਬਾਣੀ ਦੇ ਕੀਰਤਨ ਸਰਵਣ ਕੀਤੇ ਤੇ ਸੂਚਨਾ ਅਧਿਕਾਰੀ ਸz: ਅੰਮ੍ਰਿਤਪਾਲ ਸਿੰਘ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ।ਇਸ ਉਪਰੰਤ ਉਹ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੂੰ ਮਿਲਣ ਲਈ ਆਏ ਜਿਥੇ ਉਨ੍ਹਾਂ ਨੂੰ ਤੇ ਨਾਲ ਆਈ ਟੀਮ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।
ਪ੍ਰੈਸ ਨਾਲ ਗੱਲਬਾਤ ਦੌਰਾਨ ਸ੍ਰੀ ਸੈਬੀ ਜੋਸਫ਼ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਂਝੀਵਾਲਤਾ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਇਥੇ ਹਰ ਧਰਮ ਦੇ ਵਿਅਕਤੀ ਨੂੰ ਬਿਨਾ ਕਿਸੇ ਭੇਦੁਭਾਵ ਦੇ ਮਾਣੁਸਨਮਾਨ ਮਿਲਦਾ ਹੈ ਤੇ ਹਰ ਕੋਈ ਇਥੋਂ ਝੋਲੀਆਂ ਭਰ ਕੇ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਅਸਥਾਨ ਤੋਂ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਸੁਣ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਤੇ ਸ. ਸੁਖਦੀਪ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply