ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ)- ਪੰਜਾਬ ਵਿੱੱਚ ਥਾਂ-ਥਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਤੋਂ ਜ਼ਾਹਿਰ ਹੈ ਕਿ ਅਜੇ ਵੀ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਗ੍ਰੰਥੀ ਸਿੰਘ ਪੂਰਨ ਸੁਚੇਤ ਨਹੀਂ ਹੋਏ, ਜਿੰਨ੍ਹਾਂ ਦੀ ਅਣਗਹਿਲੀ ਕਰਕੇ ਹੀ ਇਹ ਘਟਨਾਵਾਂ ਵਾਪਰ ਰਹੀਆਂ ਹਨ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਪਾਵਨ ਸਰੂਪਾਂ ਦੀ ਪੂਰਨ ਜਾਣਕਾਰੀ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰਿਕਾ ਭੇਜੀ ਗਈ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਕਿਹੜਾ ਵਿਅਕਤੀ ਜਾਂ ਗੁਰੂ-ਘਰ ਦੀ ਕਮੇਟੀ ਕਿਸ ਜਗ੍ਹਾ ਉਪਰ ਲੈ ਕੇ ਗਏ ਹਨ। ਇਸ ਸਬੰਧੀ ਭਾਈ ਜਸਵਿੰਦਰ ਸਿੰਘ ਆਸਟ੍ਰੇਲੀਆ ਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਂਭ ਸੰਭਾਲ ਨਾਲ ਸਬੰਧਤ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨਾਲ ਸੰਪਰਕ ਕਰਕੇ ਇਸ ਨੂੰ ਜਲਦੀ ਅਮਲ ਵਿਚ ਲਿਆਂਦਾ ਜਾਵੇ।ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੂਰੀ ਜਾਣਕਾਰੀ ਦਫ਼ਤਰ ਵਿਚ ਹੋਵੇ ਅਤੇ ਲੋੜ ਪੈਣ ਤੇ ਉਸ ਦੀ ਪੜਤਾਲ ਕੀਤੀ ਜਾ ਸਕੇ।
ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਜੋ ਸੰਗਤਾਂ ਜਾਂ ਪ੍ਰਬੰਧਕ ਕਮੇਟੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਵੇਂ ਪਾਵਨ ਸਰੂਪ ਲੈਣ ਆਉਂਦੀਆਂ ਹਨ, ਉਹ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਪ੍ਰਚਾਰਕ (ਧਰਮ ਪ੍ਰਚਾਰ ਕਮੇਟੀ) ਅਤੇ ਪਿੰਡ/ਸ਼ਹਿਰ ਦੇ ਸਰਪੰਚ, ਕੋਂਸਲਰ ਕੋਲੋਂ ਦਰਖਾਸਤ ਤਸਦੀਕ ਕਰਵਾ ਕੇ ਲਿਆਉਣ ‘ਤੇ ਹੀ ਨਵਾਂ ਪਾਵਨ ਸਰੂਪ ਦਿੱਤਾ ਜਾ ਸਕੇਗਾ।ਸੰਗਤਾਂ ਵੀ ਇਸ ਨੂੰ ਯਕੀਨੀ ਬਣਾਉਣ ਅਤੇ ਗੁਰੂ-ਘਰਾਂ ਦੀਆਂ ਕਮੇਟੀਆਂ ਇਸ ਸਬੰਧੀ ਪੂਰਨ ਸੁਚੇਤ ਹੋਣ।
Check Also
ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …