Monday, March 16, 2026

ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ 9 ਅਤੇ 10 ਦਸੰਬਰ ਨੂੰ

PPN0312201503ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- 9 ਅਤੇ 10 ਦਸੰਬਰ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਨੂੰ ਚੰਗੇ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਕੁਮਾਰ ਸ਼ਰਮਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਪਸ਼ੂਆਂ ਅਤੇ ਉਨ੍ਹਾਂ ਦੇ ਮਾਲਕਾਂ ਦੀ ਸਹੂਲਤ ਦਾ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੇਲੇ ਵਾਲੀ ਥਾਂ ਤੇ ਪਸ਼ੂਆਂ ਅਤੇ ਪਸ਼ੂ ਪਾਲਕਾਂ ਲਈ ਹਰਾ-ਚਾਰਾ, ਤੂੜੀ, ਪਸ਼ੂ ਪਾਲਕਾਂ ਲਈ ਲੰਗਰ ਦਾ ਮੁਫ਼ਤ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਦਸੰਬਰ ਨੂੰ ਹੋਣ ਵਾਲੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਲੋਕ ਨਿਰਮਾਣ ਮੰਤਰੀ, ਪੰਜਾਬ ਸਰਕਾਰ, ਜਨਮੇਜਾ ਸਿੰਘ ਸੇਖੋਂ ਹੋਣਗੇ ਅਤੇ ਪੇਡੂ ਵਿਕਾਸ ਅਤੇ ਪੰਚਾਇਤ ਮੰਤਰੀ, ਪੰਜਾਬ ਸਰਕਾਰ ਸਿਕੰਦਰ ਸਿੰਘ ਮਲੂਕਾ 10 ਦਸੰਬਰ ਨੂੰ ਹੋਣ ਵਾਲੇ ਇਨਾਮ ਵੰਡ ਸਮਾਰੋਹ ਵਿੱਚ ਇਨਾਮ ਵੰਡੇ ਜਾਣਗੇ। 800 ਤੋਂ ਜਿਆਦਾ ਪਸ਼ੂ ਇਸ ਮੇਲੇ ਦਾ ਹਿੱਸਾ ਹੋਣਗੇ। ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ 10 ਦਸੰਬਰਨੂੰ ਹੋਣ ਵਾਲੇ ਇਨਾਮ ਵੰਡ ਸਮਾਰੋਹ ਵਿੱਚ ਇਨਾਮ ਵੰਡੇ ਜਾਣਗੇ।ਪਸ਼ੂਆਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਨਿਰੋਏ ਪਸ਼ੂ ਨੂੰ ਹੀ ਇਸ ਮੇਲੇ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਦੁੱਧ ਚੁਆਈ ਮਕਾਬਲਿਆਂ ਵਿੱਚ ਭਾਗ ਲੈਣ ਵਾਲੇ ਕਿਸੇ ਵੀ ਪਸ਼ੂ ਨੂੰ ਦੁੱਧ ਚੋਣ ਵਾਲਾ ਟੀਕਾ (ਆਕਸੀਟੋਸਿਨ) ਨਾ ਲਗਾਇਆ ਜਾਵੇ ਅਤੇ ਜੇਕਰ ਇਸ ਤਰ੍ਹਾਂ ਕੀਤਾ ਜਾਂਦਾ ਹੈ ਤਾਂ ਉਸ ਪਸ਼ੂ ਨੂੰ ਇਸ ਪਸ਼ੂ ਮੁਕਾਬਲੇ ਦਾ ਹਿੱਸਾ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਸ਼ੂਆਂ ਨੂੰ ਮੌਕੇ ਤੇ ਹੀ ਚੋਇਆ ਜਾਵੇਗਾ।ਮੌਕੇ ਤੇ ਮੌਜੂਦ ਅਫ਼ਸਰਾਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਪਸ਼ੂਆਂ ਅਤੇ ਉਨ੍ਹਾਂ ਦੇ ਮਾਲਕਾਂ ਦੀ ਸਹੂਲਤ ਦਾ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੇਲੇ ਵਾਲੀ ਥਾਂ ਤੇ ਪਸ਼ੂਆਂ ਅਤੇ ਪਸ਼ੂ ਪਾਲਕਾਂ ਲਈ ਹਰਾ-ਚਾਰਾ, ਤੂੜੀ, ਪਸ਼ੂ ਪਾਲਕਾਂ ਲਈ ਲੰਗਰ ਦਾ ਮੁਫ਼ਤ ਪ੍ਰਬੰਧ ਕੀਤਾ ਜਾਵੇਗਾ। ਇਹ ਮੁਕਾਬਲੇ ਟੀਚਰ ਕਲੋਨੀ, ਗਰੀਨ ਪੈਲੇਸ ਰੋਡ ਬਰਨਾਲਾ ਬਾਈਪਾਸ ਬਠਿੰਡਾ ਵਿਖੇ ਕਰਵਾਏ ਜਾ ਰਹੇ ਹਨ। ਮੇਲੇ ਦਾ ਮੁੱਖ ਆਕਰਸ਼ਣ ਕੁੱਤਿਆਂ ਦੇ ਨਸਲ ਮੁੁਕਾਬਲੇ ਹੋਣਗੇ। ਜਿਨ੍ਹਾਂ ਵਿੱਚ ਵੱਖੋ-ਵੱਖ ਕਿਸਮ ਦੇ ਨਰ ਅਤੇ ਮਾਦਾ ਵਰਗ ਦੇ ਕੁੱਤਿਆਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ‘ਤੇ ਉਨ੍ਹਾਂ ਨਾਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ. ਸੀਤਲ ਦੇਵੀ ਜਿੰਦਲ ਵੀ ਮੌਜੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply