ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੇ ਮੌਕੇ ਤੇ ਲੋਕ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਪਹਿਲਾਂ ਸਥਾਨ ਹਾਸਿਲ ਕੀਤਾ।ਯੂਨੀਵਰਸਿਟੀ ਨਾਲ ਸੰਬੰਧਿਤ ਵਿਭਿੰਨ ਕਾਲਜਾਂ ਨੇ ਹਿੱਸਾ ਲੈਂਦਿਆਂ ਇਸ ਲੋਕ ਕਲਾ ਪ੍ਰਦਰਸ਼ਨੀ ਵਿਚ ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਫੁਲਕਾਰੀਆਂ, ਦਰੀਆ, ਸਿਲਾਈ-ਕਢਾਈ ਚੌਂਕਾ-ਚੁੱਲਾ, ਮਠਿਆਈਆਂ, ਪੁਰਾਤਨ ਸਿੱਕੇ ਤੇ ਹੱਥ-ਲਿਖਤਾਂ ਆਦਿ ਵਸਤੂਆਂ ਦਾ ਪ੍ਰਦਰਸ਼ਨ ਬੜੇ ਕਲਾਮਈ ਢੰਗ ਨਾਲ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਅਤੇ ਵਿਭਾਗ ਦੇ ਮੁੱਖੀ ਡਾ. ਰੁਪਿੰਦਰ ਨੇ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਇਸ ਸਫਲਤਾ ਦੇ ਵਧਾਈ ਦਿੱਤੀ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media