Thursday, October 1, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਦਿਆਰਥੀ ਵਿਸ਼ਵਦੀਪ ਸਿੰਘ ਨੂੰ ਪਾਠ ਕਰਕੇ ਦਿੱਤੀ ਸ਼ਰਧਾਂਜਲੀ

PPN0412201506

ਅੰਮ੍ਰਿਤਸਰ, 4 ਦਸੰਬਰ (ਜਗਦੀਪ ਸਿੰਘ ਸੱਗੂ)- ਬੀਤੇ ਦਿਨੀ ਸੜਕ ਹਾਦਸੇ ਦਾ ਸ਼ਿਕਾਰ ਹੋਏ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਵਿਸ਼ਵਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੂਲ ਮੰਤਰ, ਚੌਪਈ ਸਾਹਿਬ, ਜਪੁਜੀ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਕਰਕੇ ਸ਼ਰਧਾਂਜਲੀ ਭੇਟ ਕੀਤੀ ।ਚੀਫ਼ ਖਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਸz: ਨਿਰਮਲ ਸਿੰਘ ਅਤੇ ਸਕੂਲ ਦੇ ਮੈਂਬਰ ਇੰਚਾਰਜ ਮੈਡਮ ਅਮਰਪਾਲੀ ਕੌਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ ਅੰਦਰ ਰਹਿ ਕੇ ਵਾਹਨ ਚਲਾਉਣ ਤਾਂ ਕਿ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।ਪ੍ਰਿੰਸੀਪਲ ਮੈਡਮ ਰਿਪੁਦਮਨ ਕੌਰ ਮਲਹੋਤਰਾ ਨੇ ਇਸ ਬੇਵਕਤ ਹੋਏ ਹਾਦਸੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply