ਬਠਿੰਡਾ, 5 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਰੇਗਾ ਕਰਮਚਾਰੀ ਯੂਨੀਅਨ ਜਿਲ੍ਹਾ ਬਠਿੰਡਾ ਦੀ ਇਕ ਮੀਟਿੰਗ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਚਿਲਡਰਨ ਵਿਖੇ ਹੋਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਅਤਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੰਚਾਇਤ ਵਿਭਾਗ ਅੰਦਰ ਨਵੀਂ ਭਰਤੀ ਕੀਤੀ ਜਾ ਰਹੀ। ਜਿਸ ਦਾ ਇਸ਼ਤਿਹਾਰ ਅਗਲੇ ਹਫ਼ਤੇ ਦੇਣ ਦੀ ਪੂਰੀ ਸੰਭਾਵਨਾ ਹੈ। ਸਮੂਹ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਮੰਦਭਾਗਾ ਹੈ ਕਿਉਂਕਿ ਨਰੇਗਾ ਕਰਮਚਾਰੀ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ 7 ਸਾਲਾਂ ਤੋਂ ਵੱਖ ਵੱਖ ਆਸਾਮੀਆਂ ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਵੀਂ ਵਿਭਾਗ ਵਿੱਚ ਪੱਕਾ ਨਹੀ ਕੀਤਾ ਗਿਆ।ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਦਾ ਨਰੇਗਾ ਮੁਲਾਜ਼ਮਾ ਪ੍ਰਤੀ ਰੁਖ ਇਸੇ ਤਰ੍ਹਾਂ ਘਟੀਆਂ ਰਿਹਾ ਤਾਂ ਮੁਲਾਜ਼ਮਾਂ ਦੇ ਹੱਕਾਂ ਨੂੰ ਲਤਾੜ ਕੇ ਨਵੀਂ ਭਰਤੀ ਸ਼ੁਰੂ ਕਰ ਦਿਤੀ ਹੈ ਤਾਂ ਨਰੇਗਾ ਮੁਲਾਜਮਾ ਕਿਸੇ ਵੀਂ ਕੀਮਤ ਤੇ ਸਹਿ ਨਹੀ ਕਰਨਗੇ। ਜ਼ਿਲ੍ਹਾ ਪ੍ਰਧਾਨ ਨੇ ਦਸਿਆ ਕਿ ਇਸ ਸਮੇਂ 10 ਲੱਖ ਤੋਂ ਵੱਧ ਮਜ਼ਦੂਰਾਂ ਦੇ ਪਰਿਵਾਰ ਹਨ। ਜੇਕਰ ਸਰਕਾਰ ਨੇ ਨਰੇਗਾ ਮੁਲਾਜਮਾ ਦੀ ਪੱਕੇ ਕਰਨ ਦੀ ਮੰਗ ਨਾ ਮੰਨੀ ਅਤੇ ਨਵੀ ਭਰਤੀ ਕਰਨ ਇਸ਼ਤਿਹਾਰ ਕੱਢਿਆਂ ਤਾ ਸਰਕਾਰ ਨੂੰ ਲੱਖਾ ਮਜ਼ਦੂਰਾਂ ਦੇ ਵਿਦਰੋਹ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਗੋਰਮਿਟ ਠੇਕਾ ਐਕਸ਼ਨ ਕਮੇਟੀ ਵਲੋਂ 12 ਦਸੰਬਰ ਨੂੰ ਦੁਸ਼ਹਿਰਾ ਗਰਾਊਡ ਮੋਹਾਲੀ ਫੇਜ 8 ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿੱਚ ਜ਼ਿਲ੍ਹਾ ਭਰ ਦੇ ਨਰੇਗਾ ਕਰਮਚਾਰੀ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨਗੇ। ਮੀਟਿੰਗ ਵਿੱਚ ਬੂਟਾ ਸਿੰਘ ਬੰਗੀ, ਕੁਲਦੀਪ ਸਿੰਘ ਢਿੱਲੋ, ਗੁਰਵਿੰਦਰ ਸਿੰਘ ਘੁੱਦਾ, ਰਾਜਵੀਰ ਸਿੰਘ ਮਲੂਕਾ, ਗੁਰਪ੍ਰੀਤ ਸਿੰਘ ਬੰਗੀ, ਅੰਗਰੇਜ਼ ਸਿੰਘ, ਸੰਜੀਵ ਮਲਹੋਤਰਾ , ਮਨਦੀਪ ਸਿੰਘ ਜੇ ਈ ਆਦਿ ਸ਼ਾਮਿਲ ਹੋਏ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media