Monday, May 4, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਅੱਜ

ਬਠਿੰਡਾ, 5 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਐਮ ਬਠਿੰਡਾ ਸ਼ਹਿਰੀ ਅਤੇ ਸ਼ਹਿਰ ਦੇ ਅਕਾਲੀ ਵਰਕਰਾਂ ਵੱਲੋਂ ਗੁਰਪੁਰਬ ਨੂੰ ਸਮੱਰਪਿਤ ਅਤੇ ਬਠਿੰਡਾ ਵਿਖੇ ਸਦਭਾਵਨਾ ਰੈਲੀ ਵਿੱਚ ਦਿੱਤੇ ਗਏ ਸਹਿਯੋਗ ਲਈ ਸੰਗਤਾਂ ਦਾ ਧੰਨਵਾਦ ਕਰਨਹਿੱਤ ਸਥਾਨਿਕ ਜੀਤ ਪੈਲਸ ਬਠਿੰਡਾ ਵਿਖੇ ਸੁਖਮਨੀ ਸਾਹਿਬ ਪਾਠਾ ਦੇ ਭੋਗ ਪਾਏ ਜਾਣਗੇ। ਸੁਖਮਨੀ ਸਾਹਿਬ ਦਾ ਪਾਠ ਸਵੇਰੇ 10 ਵਜੇ ਸੁਰੂ ਹੋਵੇਗਾ ਅਤੇ ਪਾਠ ਦੇ ਭੋਗ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ। ਇਸ ਸਬੰਧ ਵਿੱਚ ਅੱਜ ਰੱਖੀ ਵੱਖ ਵੱਖ ਸਰਕਲਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿੰਗਲਾ ਵੱਲੋਂ ਸਮੂਹ ਵਰਕਰ ਅਤੇ ਸ਼ਹਿਰ ਨਿਵਾਸੀਆਂ ਨੂੰ ਇਸ ਸੁਕਰਾਨਾ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ।

Check Also

ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …

Leave a Reply