ਬਠਿੰਡਾ, 5 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇਮਾਨਦਾਰ, ਨਿਧੜਕ ਅਤੇ ਖੁਸ਼ਦਿਲ ਸੁਭਾਅ ਦੇ ਤੌਰ ਤੇ ਜਾਣੇ ਜਾਂਦੇ ਡੀਐਸਪੀ ਸਿਟੀ ਬਠਿੰਡਾ ਸ. ਦਵਿੰਦਰ ਸਿੰਘ ਬਰਾੜ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਦਰਸ਼ਨ ਸਿੰਘ ਬਰਾੜ ਅਚਾਨਕ ਅਕਾਲ ਚਲਾਣਾ ਕਰ ਗਏ। ਇਹ ਘਟਨਾ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਉਥੇ ਹੀ ਪੂਰੇ ਇਲਾਕੇ ਵਿੱਚ ਵੀ ਸ਼ੋਗ ਦੀ ਲਹਿਰ ਪਾਈ ਗਈ। ਸਵ. ਦਰਸ਼ਨ ਸਿੰਘ ਬਰਾੜ ਦਾ ਸਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮੋਹਲਾਂ ਪੰਨੀਵਾਲ ਜਿਲ੍ਹਾ ਅਬੋਹਰ ਵਿਖੇ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪੁਲਿਸ ਵਿਭਾਗ ਵੱਲੋਂ ਐਸ ਪੀ ਸਿਟੀ ਦੇਸਰਾਜ, ਡੀਐਸਪੀ ਗੁਰਮੇਲ ਸਿੰਘ, ਡੀਐਸਪੀ ਬਲਵਿੰਦਰ ਸਿੰਘ ਤਲਵੰਡੀ ਸਾਬੋ, ਇੰਸਪੈਕਟਰ ਜੀਤ ਸਿੰਘ ਥਾਣਾ ਕੈਨਾਲ, ਏਐਸਆਈ ਨਰਦੇਵ ਸਿੰਘ, ਏਐਸਆਈ ਹਰਮੀਕ ਸਿੰਘ ਨੇ ਦੁੱਖ ਪ੍ਰਗਟ ਕੀਤਾ ਅਤੇ ਸਵ. ਦਰਸ਼ਨ ਸਿੰਘ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ ਦਿੱਤੀ ਉਥੇ ਹੀ ਉਹਨਾਂ ਦੇ ਪਰਿਵਾਰਕ ਮੈਂਬਰ ਐਸਐਸਐਸਬੀ ਰੋਡ ਲਾਈਨਜ਼ ਭਾਰਤ ਨਗਰ ਬਠਿੰਡਾ ਦੇ ਐਮਡੀ ਸੁਖਬੀਰ ਸਿੰਘ ਬਰਾੜ, ਸੁਖਰਾਜ ਸਿੰਘ ਬਰਾੜ, ਕੌਂਸਲਰ ਮਲਕੀਤ ਸਿੰਘ, ਯੂਥ ਕਾਂਗਰਸੀ ਆਗੂ ਰਾਮ ਸਿੰਘ ਵਿਰਕ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਰਾਜੂ ਮਾਨ, ਰਣਜੀਤ ਸਿੰਘ ਭੋਖੜਾ ਆਦਿ ਨੇ ਵੀ ਦੁੱਖ ਪ੍ਰਗਟ ਕੀਤਾ। ਸ.ਬਰਾੜ ਹਮੇਸ਼ਾ ਹੀ ਗਰੀਬ, ਮੱਧਵਰਗ ਅਤੇ ਦੱਬੇ ਕੁਚਲੇ ਲੋਕਾਂ ਦੀ ਮੱਦਦ ਲਈ ਯਤਨਸ਼ੀਲ ਰਹੇ ਹਨ। ਐਸਐਸਪੀ ਬਠਿੰਡਾ ਸਵਪਨ ਸ਼ਰਮਾ, ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ, ਮੇਅਰ ਬਲਵੰਤ ਰਾਏ ਨਾਥ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਖਾਲਸਾ ਦੀਵਾਨ ਸਿੰਘ ਸਭਾ ਦੇ ਪ੍ਰਧਾਨ ਭਾਈ ਰਜਿੰਦਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਜਨਰਲ ਕੌਂਸਲ ਦਲਜੀਤ ਸਿੰਘ ਬਰਾੜ, ਬਾਰ ਐਸੋਸੀਏਸ਼ਨ ਦੇ ਨਵਨਿਯੁਕਤ ਪ੍ਰਧਾਨ ਗੁਰਇਕਬਾਲ ਸਿੰਘ ਚਹਿਲ, ਸਿੱਪੀ ਭਾਕਰ, ਸਾਬਕਾ ਪ੍ਰਧਾਨ ਨਵਦੀਪ ਸਿੰਘ ਜੀਦਾ ਆਦਿ ਨੇ ਵੀ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਬਰਾੜ ਦੇ ਦੇਹਾਂਤ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੁਖਬੀਰ ਸਿੰਘ ਬਰਾੜ ਨੇ ਦੱਸਿਆ ਕਿ ਸਵ. ਦਰਸਨ ਸਿੰਘ ਬਰਾੜ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਪਾਠ ਦੇ ਭੋਗ 13 ਦਸੰਬਰ ਦਿਨ ਐਤਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਵਿਖੇ ਪਾਏ ਜਾਣਗੇ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media