Monday, October 7, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੰਗੀਤ ਸਮਾਰੋਹ ਦਾ ਆਯੋਜਨ

PPN260418
ਅੰਮ੍ਰਿਤਸਰ, 26 ਅਪ੍ਰੈਲ (ਜਸਬੀਰ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸੰਗੀਤ ਸਮਾਰੋਹ ‘ਵਾਹ ਉਸਤਾਦ’ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੰਗੀਤ ਜਗਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਪ੍ਰੋ. ਸਤੀਸ਼ ਸ਼ਰਮਾ (ਸਿਤਾਰ ਵਾਦਕ), ਪ੍ਰੋ. ਰੋਹਤਾਸਵ ਬਾਲੀ (ਸੰਗੀਤਕਾਰ), ਉਸਤਾਦ ਜਸਪਾਲ ਸਿੰਘ (ਤਬਲਾ ਵਾਦਕ) ਅਤੇ ਸ੍ਰ. ਸਤਨਾਮ ਸਿੰਘ (ਰਬਾਬ ਵਾਦਕ) ਨੇ ਆਪਣੇ-ਆਪਣੇ ਹੁਨਰ ਦਾ ਮਨਮੋਹਕ ਪ੍ਰਦਰਸ਼ਨ ਕੀਤਾ। ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ ਨੇ ਅੱਜ ਦੇ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ। ਉਹਨਾਂ ਕਿਹਾ ਕਿ ਅੱਜ ਦੇ ਇਸ ਸੰਗੀਤ ਸਮਾਰੋਹ ਦਾ ਆਯੋਜਨ ਨਵੀਂ ਪੀੜੀ ਨੂੰ ਭਾਰਤੀ ਸ਼ਾਸਤਰੀ ਸੰਗੀਤ ਨਾਲ ਜੋੜਨ ਲਈ ਇਕ ਉਪਰਾਲਾ ਹੈ। ਸਮਾਰੋਹ ਵਿੱਚ ਹਾਜ਼ਰ ਵੱਖ-ਵੱਖ ਸੰਗੀਤ ਮਾਹਿਰਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਅਤੇ ਸੰਗੀਤ ਦੇ ਜਾਦੂ ਨਾਲ ਸਰੋਤਿਆਂ ਨੂੰ ਮੰਤਰ-ਮੁਗਧ ਕਰ ਦਿੱਤਾ। ਸੰਗੀਤਕ ਰਾਗਾਂ ਅਤੇ ਸਾਜਾਂ ਨਾਲ ਸਿਰਜੇ ਸੰਗੀਤ ਨਾਲ ਸਾਰਾ ਆਲਾ-ਦੁਆਲਾ ਇੰਜ ਸੰਗੀਤ ਮਈ ਹੋ ਗਿਆ ਕਿ ਆਡੀਟੋਰੀਅਮ ਵਿੱਚ ਮੌਜੂਦ ਦਰਸ਼ਕ ਸੰਗੀਤ ਦੀਆਂ ਧੁਨਾਂ ਉੱਤੇ ਥਿਰਕ ਉੱਠੇ। ਇਸ ਮੌਕੇ ਤੇ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਭਗਵੰਤ ਸਿੰਘ ਨੇ ਆਪਣੇ ਸਿਤਾਰ ਵਾਦਨ ਨਾਲ ਦਰਸ਼ਕਾਂ ਦੀ ਖੁਬ ਵਾਹ-ਵਾਹੀ ਲੁੱਟੀ। ਸਕੂਲ ਵੱਲੋਂ ਸਹੋਦਯਾ ਸਕੂਲ ਕੰਪਲੈਕਸ ਸੰਸਥਾ ਨਾਲ ਜੁੜੇ ਵੱਖ-ਵੱਖ ਸੀ.ਬੀ.ਐਸ.ਈ. ਸਕੂਲਾਂ ਦੇ ਸਰਵੋਤਮ ਗਾਇਕਾਂ ਨੂੰ ਸਨਮਾਨਿਤ ਕੀਤਾ ਗਿਆ। ਅੱਜ ਦੇ ਸਮਾਰੋਹ ਵਿੱਚ ਸ਼ਾਮਲ ਸੰਗੀਤ ਖੇਤਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਮੁੱਖ ਮਹਿਮਾਨ ਨੂੰ ਸਕੂਲ ਵੱਲੋਂ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਸ੍ਰ. ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਪੋਪ ਅਤੇ ਡਿਸਕੋ ਦੀ ਸੰਸਕ੍ਰਿਤੀ ਅਪਨਾ ਰਹੀ ਨਵੀਂ ਪੀੜੀ ਨੂੰ ਸੁਰੀਲੇ ਭਾਰਤੀ ਸ਼ਾਸਤਰੀ ਸੰਗੀਤ ਨਾਲ ਜੋੜਨ ਲਈ ਅਜਿਹੇ ਉਪਰਾਲੇ ਬਹੁਤ ਸਹਾਇਕ ਹਨ। ਅੱਜ ਦੇ ਪ੍ਰੋਗਰਾਮ ਵਿੱਚ  ਪ੍ਰਿੰਸੀਪਲ ਸੁਖਵੰਤ ਸਿੰਘ ਲੁਧਿਆਣਾ ਜਵੱਦੀ ਟਕਸਾਲ, ਸ੍ਰ. ਗੁਰਪ੍ਰੀਤ ਸਿੰਘ, ਚੀਫ਼ ਖ਼ਾਲਸਾ ਦੀਵਾਨ ਤੋਂ ਸ੍ਰ. ਸਰਬਜੀਤ ਸਿੰਘ ਐਡੀ: ਸੱਕਤਰ, ਸ੍ਰ. ਹਰਮਿੰਦਰ ਸਿੰਘ ਫਰੀਡਮ ਐਡੀ: ਸਕੱਤਰ, ਸ਼੍ਰੀਮਤੀ ਅਮਰਪਾਲੀ, ਡਾ: ਜਸਬੀਰ ਸਿੰਘ ਸਾਬਰ, ਸ੍ਰ. ਅਜੀਤ ਸਿੰਘ, ਮੁਖ ਅਧਿਆਪਕਾ ਸ਼੍ਰੀਮਤੀ ਰਾਜਦਵਿੰਦਰ ਕੌਰ ਗਿੱਲ, ਸ਼੍ਰੀਮਤੀ  ਨਿਸ਼ਚਿੰਤ ਕੌਰ ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਪ੍ਰਭਜੋਤ ਕੌਰ, ਅਧਿਆਪਕ ਸਾਹਿਬਾਨ ਅਤੇ ਬੱਚਿਆਂ ਦੇ ਮਾਤਾ ਪਿਤਾ ਸ਼ਾਮਲ ਸਨ। ਸਟੇਜ ਸਕੱਤਰ ਦੀ ਭੁਮਿਕਾ ਸੰਗੀਤ ਅਧਿਆਪਕਾ ਸ਼੍ਰੀਮਤੀ ਗੁਨਣਵੰਤ ਕੌਰ ਨੇ ਬਾਖੂਬੀ ਨਿਭਾਈ।

Check Also

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …

Leave a Reply