Wednesday, March 25, 2026

ਰਣਜੀਤ ਸਾਗਰ ਡੈਮ ਨੇ ਨਵੰਬਰ 2015 ਦੌਰਾਨ 103.54 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ

ਪਠਾਨਕੋਟ, 7 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਨਵੰਬਰ 2015 ਦੌਰਾਨ 103.54 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 47.11 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਰਣਜੀਤ ਸਾਗਰ ਡੈਮ ਨੇ 12 ਅਗਸਤ, 2000 ਤੋਂ 31 ਮਾਰਚ, 2010 ਤੱਕ 13280.79 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਹੈ ਅਤੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 3984.24 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ, 2010 ਤੋਂ 30 ਨਵੰਬਰ, 2015 ਤੱਕ ਰਣਜੀਤ ਸਾਗਰ ਡੈਮ ਨੇ 10265.83 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 4670.95 ਕਰੋੜ ਰੁਪਏ ਕਮਾਏ ਹਨ। ਉਨ੍ਹਾਂ ਦੱਸਿਆ ਕਿ ਇਸ ਡੈਮ ਨੇ 12 ਅਗਸਤ, 2000 ਤੋਂ 30 ਨਵੰਬਰ, 2015 ਤੱਕ 23546.62 ਮਿਲੀਅਨ ਯੂਨਿਟ ਬਿਜਲੀ ਦੀ ਪੈਦਾ ਕਰਕੇ 8655.19 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਰਣਜੀਤ ਸਾਗਰ ਡੈਮ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੈਮ ਦੀ ਝੀਲ ਦਾ ਲੈਵਲ 1 ਨਵੰਬਰ, 2015 ਨੂੰ 511.20 ਮੀਟਰ ਸੀ, ਜੋ 4.64 ਮੀਟਰ ਘੱਟ ਕੇ 1 ਦਸੰਬਰ, 2015 ਨੂੰ 506.56 ਮੀਟਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਡੈਮ ਜਿੱਥੇ ਲੋਕਾਂ ਦੀ ਸਹੂਲਤ ਲਈ ਬਿਜਲੀ ਪੈਦਾ ਕਰ ਰਿਹਾ ਹੈ, ਉੱਥੇ ਕਿਸਾਨਾਂ ਨੂੰ ਖੇਤੀ ਲਈ ਸਿੰਚਾਈ ਸਹੂਲਤਾਂ ਵੀ ਮੁਹਈਆ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਡੈਮ ਮੱਛੀ ਪਾਲਣ ਦੇ ਖੇਤਰ ਵਿੱਚ ਵੀ ਵੱਡਮੁਲਾ ਯੋਗਦਾਨ ਪਾ ਰਿਹਾ ਹੈ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply