ਅੰਮ੍ਰਿਤਸਰ, ੨੬ ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਭੋਮਾ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਅਕਾਲੀ-ਭਾਜਪਾ ਸ੍ਰੀ ਅਰੁਣ ਜੇਤਲੀ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਵੱਡੇ ਝੂਠਾਂ ਦੇ ਮਹਾਰਾਜੇ ਬਾਰੇ ਜਿੰਨਾ ਘੱਟ ਕਿਹਾ ਜਾਵੇ ਚੰਗਾ ਹੈ। ਜੇਕਰ ਉਹ ਕਦੇ ਮੁੱਖ ਮੰਤਰੀ ਵਜੋਂ ਇਸ ਸ਼ਹਿਰ ਵਿਚ ਆਏ ਸਨ ਤਾਂ ਮੱਛੀ ਖਾਣ ਹੀ ਆਉਂਦਾ ਰਿਹਾ। ਉਨ੍ਹਾਂ ਕਿਹਾ ਕਿ 10 ਸਾਲਾਂ ਦੇ ਕਾਂਗਰਸ ਦੀ ਕੇਂਦਰ ਸਰਕਾਰ ਦੇ ਰਾਜਕਾਲ ਦੌਰਾਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਕਾਰਜ ਕਾਲ ਦੌਰਾਨ ਇਸ ਸ਼ਹਿਰ ਵਿਚ ਇਕ ਇੱਟ ਵੀ ਨਹੀਂ ਲਗਾਈ ਗਈ। ਇਸ ਮੌਕੇ ਮਨਜੀਤ ਸਿੰਘ ਭੋਮਾ, ਸਰਪੰਚ ਸੁਖਦੇਵ, ਸੁਖਚੈਨ ਸਿੰਘ, ਸੁਖਦੇਵ ਸਿੰਘ, ਬਲਵੰਤ ਸਿੰਘ, ਗਿਆਨ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ, ਪ੍ਰੇਮ ਸਿੰਘ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …