ਸੰਦੌੜ, 8 ਦਸੰਬਰ (ਹਰਮਿੰਦਰ ਸਿੰਘ ਭੱਟ)- ਨਾਨਕਸਰ ਠਾਠ ਬੜੂੰਦੀ ਦੇ ਮੁੱਖ ਸੇਵਾਦਾਰ ਬਾਬਾ ਧੰਨਾ ਸਿੰਘ ਦੀ ਪੂਜਨੀਕ ਸਤਿਕਾਰ ਯੋਗ ਮਾਤਾ ਗਿਆਨ ਕੌਰ ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ ਸਨ ਉਨ੍ਹਾਂ ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਨਾਨਕਸਰ ਠਾਠ ਬੜੂੰਦੀ ਵਿਖੇ ਪਾਏ ਗਏ । ਮਾਤਾ ਜੀ ਦੀ ਅੰਤਿਮ ਅਰਦਾਸ ਵਿਚ ਪੰਥ ਪ੍ਰਸਿੱਧ ਪ੍ਰਚਾਰਕਾਂ, ਧਾਰਮਿਕ ਸੰਪਰਦਾਵਾਂ ਦੇ ਮੁਖੀ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਸੰਗਤਾਂ ਦੇ ਵਿਸਾਲ ਇਕੱਠ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਸੰਤ ਬਾਬਾ ਹਰਭਜਨ ਸਿੰਘ ਜੀ, ਸੰਤ ਬਾਬਾ ਸੁਖਦੇਵ ਸਿੰਘ ਜੀ ਭੁੱਚੋ ਕਲਾਂ ਵਾਲੇ, ਸੰਤ ਬਾਬਾ ਬੇਅੰਤ ਸਿੰਘ, ਸੰਤ ਬਾਬਾ ਸੁਖਦੇਵ ਸਿੰਘ ਬੇਰ ਕਲਾਂ, ਸੰਤ ਬਾਬਾ ਰਾਮ ਸਿੰਘ, ਬਾਬਾ ਭੋਲਾ ਸਿੰਘ ਸੀਘੜਾ, ਬਾਬਾ ਗੁਰਮੇਲ ਸਿੰਘ, ਬਾਬਾ ਸੇਵਾ ਸਿੰਘ ਜੀ, ਸੰਤ ਬਾਬਾ ਗੇਜਾ ਸਿੰਘ, ਬਾਬਾ ਭਾਗ ਸਿੰਘ, ਬਾਬਾ ਤੇਜਿੰਦਰ ਸਿੰਘ ਜੀ ਜਿੰਦੂ, ਬਾਬਾ ਰਵਿੰਦਰ ਸਿੰਘ ਜੋਨੀ, ਬਾਬਾ ਬਲਵੰਤ ਸਿੰਘ, ਬਾਬਾ ਹਰਬੰਸ ਸਿੰਘ, ਬਾਬਾ ਸਤਿਨਾਮ ਸਿੰਘ, ਬਾਬਾ ਹਰਚੰਦ ਸਿੰਘ ਬਾਬੇ ਕੇ, ਸੰਤ ਬਾਬਾ ਜਸਬੰਤ ਸਿੰਘ, ਬਾਬਾ ਪਿਆਰਾ ਸਿੰਘ ਸਿਰਥਲੇ ਵਾਲੇ, ਬਾਬਾ ਰਜਨੀਸ਼ ਨੱਥੂਮਾਜਰਾ, ਸਵਾਮੀ ਬਰਮਾ ਨੰਦ ਜੀ ਬੜੂੰਦੀ ਵਾਲੇ, ਭਾਈ ਗੁਰਚਰਨ ਸਿੰਘ ਨਿਊ ਉੱਤਮ ਭੰਡਾਰ, ਭਾਈ ਗੁਰਇਕਬਾਲ ਸਿੰਘ ਲੱਖਾ, ਬਾਬਾ ਹਰਜੀਤ ਸਿੰਘ ਭੰਵਰਾ, ਭਾਈ ਹਰਿੰਦਰ ਸਿੰਘ ਰਣੀਆਂ, ਭਾਈ ਰਣਜੀਤ ਸਿੰਘ ਤਲਵੰਡੀ ਵਾਲਿਆਂ ਨੇ ਹਾਜ਼ਰੀ ਭਰੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media