ਅੰਮ੍ਰਿਤਸਰ, 8 ਦਸੰਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ ਅਤੇ ਪੀ. ਐਚ. ਡੀ ਚੈਂਬਰ ਆਫ ਕਾਮਰਸ ਵੱਲੋਂ ਲਗਾਏ ਪੰਜਾਬ ਕੌਮਾਂਤਰੀ ਵਪਾਰ ਮੇਲੇ (ਪਾਈਟੈਕਸ) ਦੌਰਾਨ ਵੇਰਕਾ ਦਾ ਸਟਾਲ ਲੋਕਾਂ ਦੀ ਖਿੱਚ ਦਾ ਵਿਸ਼ੇਸ਼ ਕੇਂਦਰ ਰਿਹਾ ਅਤੇ ਲੋਕਾਂ ਦੇ ਜ਼ਬਰਦਸਤ ਹੁੰਗਾਰੇ ਨੂੰ ਦੇਖਦਿਆਂ ਪ੍ਰਬੰਧਕਾਂ ਵੱਲੋਂ ਇਸ ਨੂੰ ਸਭ ਤੋਂ ਵੱਧ ਹਾਜ਼ਰੀ (ਹਾਈਐਸਟ ਫੁੱਟ ਫਾਲ) ਵਾਲੇ ਸਟਾਲ ਵਜੋਂ ਚੁਣਿਆ ਗਿਆ।ਇਹ ਜਾਣਕਾਰੀ ਦਿੰਦਿਆਂ ਮਿਲਕ ਪਲਾਂਟ ਵੇਰਕਾ ਦੇ ਜਨਰਲ ਮੈਨੇਜਰ ਸ. ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋਂ ਇਹ ਸਨਮਾਨ ਦੇਣ ਮੌਕੇ ਵੇਰਕਾ ਦੁੱਧ ਅਤੇ ਦੁੱਧ ਪਦਾਰਥਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਵੇਰਕਾ ਸਟਾਲ ‘ਤੇ ਉਚੇਚੀ ਹਾਜ਼ਰੀ ਲਗਵਾ ਕੇ ਵੇਰਕਾ ਫਲੇਵਰਡ ਮਿਲਕ ਦਾ ਆਨੰਦ ਵੀ ਮਾਣਿਆ।
ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ 40 ਹਜ਼ਾਰ ਤੋਂ ਵੱਧ ਲੋਕਾਂ ਨੇ ਵੇਰਕਾ ਦੇ ਸਟਾਲ ‘ਤੇ ਹਾਜ਼ਰੀ ਲਗਵਾ ਕੇ ਵੇਰਕਾ ਪ੍ਰਤੀ ਆਪਣੇ ਵਿਸ਼ਵਾਸ ਦੀ ਗਵਾਹੀ ਦਿੱਤੀ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਹਰੇਕ ਸੂਝਵਾਨ ਵਿਅਕਤੀ, ਬੱਚਿਆਂ ਅਤੇ ਜਵਾਨਾਂ ਨੂੰ ਫਾਸਟ ਫੂਡ ਅਤੇ ਕੋਲਡ ਡਰਿੰਕਸ ਦੀ ਬਜਾਏ ਦੁੱਧ ਪੀਂਦਿਆਂ ਵੇਖ ਕੇ ਖੁਸ਼ ਹੋ ਰਿਹਾ ਸੀ। ਉਨ੍ਹਾਂ ਪ੍ਰਬੰਧਕਾਂ ਅਤੇ ਸਟਾਲ ਉਪਰ ਹਾਜ਼ਰੀ ਲਗਵਾਉਣ ਵਾਲੇ ਸਮੂਹ ਲੋਕਾਂ ਵੱਲੋਂ ਵੇਰਕਾ ਪ੍ਰਤੀ ਵਿਖਾਏ ਪਿਆਰ ਲਈ ਧੰਨਵਾਦ ਕੀਤਾ ਅਤੇ ਇਹ ਵਿਸ਼ਵਾਸ ਵੀ ਦਿਵਾਇਆ ਕਿ ਮਿਲਕ ਪਲਾਂਟ ਵੇਰਕਾ ਭਵਿੱਖ ਵਿਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਧੀਆ ਕੁਆਲਟੀ ਦੇ ਦੁੱਧ ਅਤੇ ਦੁੱਧ ਪਦਾਰਥ ਮੁਹੱਈਆ ਕਰਵਾਉਂਦਾ ਰਹੇਗਾ।ਸੰਧੂ ਨੇ ਕਿਹਾ ਕਿ ਮਿਲਕ ਪਲਾਂਟ ਵੇਰਕਾ ਉੱਤਰੀ ਭਾਰਤ ਦਾ ਪ੍ਰਮੁੱਖ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਸਾਰੇ ਪੰਜਾਬੀਆਂ ਨੂੰ ਵਧੀਆ ਕੁਆਲਟੀ ਦੇ ਦੁੱਧ ਅਤੇ ਦੁੱਧ ਪਦਾਰਥ ਮੁਹੱਈਆ ਕਰਵਾ ਰਿਹਾ ਹੈ। ਇਸ ਤੋਂ ਇਲਾਵਾ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਇਹ ਅਦਾਰਾ ਸਮੁੱਚੇ ਸਮਾਜ ਨੂੰ ਸਿਹਤ ਪ੍ਰਤੀ ਜਾਗਰੂਕ ਵੀ ਕਰਦਾ ਆ ਰਿਹਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media