Monday, July 8, 2024

ਜਿਲਾ ਅਕਾਲੀ ਜਥਾ ਸ਼ਹਿਰੀ ਪ੍ਰਦਾਨ ਸੰਧੂ ਨੇ ਸਦਭਾਵਨਾ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੰਦ

PPN0812201516

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ) – ਪਿੰਡ ਵੱਲਾ ਵਿਖੇ ਵੇਰਕਾ ਸਰਕਲ ਦੇ ਪ੍ਰਧਾਨ ਮਲਕੀਅਤ ਸਿੰਘ ਵੱਲਾ ਦੇ ਗ੍ਰਹਿ ਵਿਖੇ ਸਰਕਲ ਦੇ ਸਾਰੇ ਅਹੁਦੇਦਾਰਾਂ ਦੀ ਅਯੋਜਿਤ ਕੀਤੀ ਗਈ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਜਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਵੱਲੋਂ ੧੪ ਦਸੰਬਰ ਨੂੰ ਸ੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀ ਸਾਂਝੀ ਸਦਭਾਵਨਾ ਰੈਲੀ ਲਈ ਲਾਮਬੰਦ ਕਰਜਦਆਂ ਉਨਾਂ ਨੂੰ ਵਿੱਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।ਸz. ਸੰਧੂ ਨੇ ਸਰਕਲ ਵੇਰਕਾ ਦੇ ਅਗਅੂਾਂ ਦੀਆਂ ਡਿਊਟੀਆਂ ਲਗਾ ਕੇ ਉਨਾਂ ਨੂੰ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਨਾਲ ਮਿਲ ਕੇ ਵੱਡੇ ਕਾਫ਼ਲੇ ਨਾਲ ਰੈਲੀ ਵਿਚ ਪਹੁੰਚਣ ਦੇ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੀਟਿੰਗ ਵਿੱਚ ਮਲਕੀਅਤ ਸਿੰਘ ਵੱਲਾ, ਸਾਹਿਬ ਸਿੰਘ, ਸੁਖਰਾਜ ਸਿੰਘ, ਸੁਖਵਿੰਦਰ ਸਿੰਘ ਸੋਹਲ, ਹਰਦੇਵ ਸਿੰਘ ਠੇਕੇਦਾਰ, ਅਮਰੀਕ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਨੰਬਰਦਾਰ, ਸੁਖਵੰਤ ਸਿੰਘ ਨੰਬਰਦਾਰ, ਹਰਭੇਜ ਸਿੰਘ ਸੋਹਲ, ਸੁੱਚਾ ਸਿੰਘ ਕੰਬੋਜ, ਰਣਜੀਤ ਸਿੰਘ ਭਗਤ, ਮਨਜਿੰਦਰ ਸਿੰਘ ਸੋਹਲ, ਬਲਵੰਤ ਸਿੰਘ, ਮਾਸਟਰ ਹਰਬੰਸ ਸਿੰਘ, ਮੁਖਤਿਆਰ ਸਿੰਘ ਸਾਬਕਾ ਕੌਂਸਲਰ, ਮਨਜਿੰਦਰ ਸਿੰਘ ਕੰਬੋਜ, ਰਜਿੰਦਰ ਸਿੰਘ ਰਾਜੂ, ਬਲਹਾਰ ਸਿੰਘ, ਅਮਰਜੀਤ ਸਿੰਘ ਆਰੇਵਾਲੇ,ਕਰਤਾਰ ਸਿੰਘ, ਪਰਮਜੀਤ ਸਿੰਘ, ਗੁਰਮੁੱਖ ਸਿੰਘ, ਲਖਬੀਰ ਸਿੰਘ ਮੋਨੀ ਵੇਰਕਾ, ਹਰਵਿੰਦਰ ਸਿੰਘ ਸੰਧੂ, ਮਨਮੋਹਨ ਸਿੰਘ ਬੰਟੀ ਆਦਿ ਵੀ ਮੌਜੂਦ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply