Monday, July 8, 2024

ਆਧੁਨਿਕਤਾ ਦੇ ਦੌਰ ਵਿੱਚ ਅੱਜ ਵੀ ਜਨਤਾ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਨਹੀਂ – ਸਹਿਗਲ

Parveen Sehgal

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ ਸੱਗੂ)- ਆਧੁਨਿਕਤਾ ਦੇ ਦੌਰ ਵਿੱਚ ਅੱਜ ਵੀ ਜਨਤਾ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਨਹੀਂ ਹੈ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਨੇ ਕਿਹਾ ਕਿ ਅੱਜ ਭਾਵੇਂ ਸਾਰੀ ਦੁਨੀਆਂ ਹਰ ਸਾਲ 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਵਸ ਮਨਾ ਰਹੀ ਹੈ, ਪ੍ਰੰਤੂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਨਾ ਹੋਣ ਕਰਕੇ ਆਮ ਲੋਕਾਂ ਦਾ ਥਾਂ-ਥਾਂ ਤੇ ਪ੍ਰਾਈਵੇਟ ਤੇ ਸਰਕਾਰੀ ਸੈਕਟਰਾਂ ਵਿੱਚ ਸ਼ੋਸ਼ਣ ਹੋ ਰਿਹਾ ਹੈ ਅਤੇ ਛੋਟੇ-ਛੋਟੇ ਕੰਮਾਂ ਲਈ ਉਨਾਂ ਨੂੰ ਰਿਸ਼ਵਤ ਦੇਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਬਿਨ੍ਹਾਂ ਵਰਦੀ ਵਾਲੀ ਪੁਲਿਸ ਅਪਰਾਧਿਕ ਤੱਤਾਂ ਦੀ ਗੁਪਤਾ ਸੂਚਨਾ ਪੁਲਿਸ ਨੂੰ ਦੱਸ ਕੇ ਸਮਾਜ ਵਿਰੋਧੀ ਤੱਤਾਂ ਨੂੰ ਫੜਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।ਇਸ ਪ੍ਰਤੱਖ ਪ੍ਰਮਾਣ ਪੁਲਿਸ ਵੱਲੋਂ ਦਰਜ਼ ਕੀਤੀ ਜਾਣ ਵਾਲੀ ਐਫ.ਆਈ.ਆਰ ਵਿੱਚ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਛਾਪਾ ਮਾਰਣ ਦੀ ਗੱਲ ਦਾ ਜਿਕਰ ਹੋਣਾ ਹੈ।ਉਨ੍ਹਾਂ ਕਿਹਾ ਕਿ ਪਬਲਿਕ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਕੇ ਦੇਸ਼ ਦੇ ਵਿਗੜੇ ਸਿਸਟਮ ਨੂੰ ਸੁਧਾਰਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ, ਕਿਉਂਕਿ ਸਿਰਫ ਮਨੁੱਖੀ ਅਧਿਕਾਰ ਦਿਵਸ ਮਨਾਉਣ ਨਾਲ ਵਿਗੜਿਆ ਸਿਸਟਮ ਠੀਕ ਨਹੀਂ ਹੋ ਸਕਦਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply