Monday, July 8, 2024

ਵਿਦੇਸ਼ਾਂ ਵਿੱਚ ਸਿੱਖ ਸੰਸਥਾਵਾਂ ਸਿੱਖ ਧਰਮ ਦੀ ਜਾਣਕਾਰੀ ਤੇ ਇਸਲਾਮ ਤੋਂ ਵੱਖਰੀ ਪਹਿਚਾਣ ਬਾਰੇ ਉਪਰਾਲੇ ਕਰਨ -ਜਥੇਦਾਰ

G. Gurbachan S11aਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ)- ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਕਿਹਾ ਕਿ ਲਾਸ ਏਂਜਲਸ ਦੇ ਗੁਰਦੁਆਰਾ ਬੋਇਨਾ ਪਾਰਕ ਵਿਖੇ ਹਮਲਾਵਰਾਂ ਵੱਲੋਂ ਗੁਰਦੁਆਰੇ ਉਪਰ ਹਮਲਾ ਕਰਦਿਆਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।ਇਸ ਹਿਰਦੇ ਵੇਧਕ ਘਟਨਾ ਨੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।ਪੱਛਮ ਵਿਚ ਸਿੱਖ ਭਾਈਚਾਰੇ ਨਾਲ ਸਬੰਧਤ ਇਹ ਨਫਰਤ ਦੇ ਮਾਮਲੇ ਆਮ ਹੋ ਗਏ ਹਨ ਅਤੇ ਸਿੱਖਾਂ ਨੂੰ ਮੁਸਲਮਾਨ ਸਮਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਮਰੀਕਾ ‘ਤੇ ਹੋਏ 9/11 ਦੇ ਹਮਲੇ ਤੋਂ ਬਾਅਦ ਹੀ ਸਿੱਖਾਂ ਨੂੰ ਅਕਸਰ ਹੀ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਮਰੀਕੀ ਸਰਕਾਰ ਨੂੰ ਸਿੱਖ ਭਾਈਚਾਰੇ ਅਤੇ ਗੁਰਦੁਆਰਿਆਂ ਦੀ ਸੁਰੱਖਿਆ ਲਈ ਜਰੂਰੀ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕੌਮ ਨੂੰ ਭਵਿੱਖ ਵਿਚ ਅਜਿਹੇ ਨਸਲੀ ਵਿਤਕਰੇ ਦਾ ਸ਼ਿਕਾਰ ਨਾ ਹੋਣਾ ਪਵੇ।
ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਦੂਸਰੀ ਸੰਸਾਰ ਜੰਗ ਵਿਚ ਸਿੱਖਾਂ ਨੇ ਪੱਛਮੀ ਦੇਸ਼ਾਂ ਵੱਲੋਂ ਲੜਦਿਆਂ ਅਨੇਕਾਂ ਕੁਰਬਾਨੀਆਂ ਕੀਤੀਆਂ ਹਨ ਜੋ ਉਨ੍ਹਾਂ ਦੇ ਇਤਿਹਾਸ ਵਿਚ ਵੀ ਅੰਕਿਤ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਸਿੱਖ ਇੱਕ ਵੱਖਰੀ ਕੌਮ ਦੀ ਮਹਾਨਤਾ ਅਤੇ ਇਤਿਸਾਸ ਤੋਂ ਜਾਣੂ ਹੋਣ ਦੀ ਜਰੂਰਤ ਹੈ।ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਵਿਦਵਾਨਾਂ ਨੂੰ ਪੱਛਮ ਵਿਚ ਸਿੱਖ ਧਰਮ ਦੀ ਜਾਣਕਾਰੀ ਅਤੇ ਇਸਲਾਮ ਤੋਂ ਇਸ ਦੀ ਵੱਖਰੀ ਪਹਿਚਾਣ ਸਬੰਧੀ ਸੁਹਿਰਦ ਉਪਰਾਲੇ ਕਰਨੇ ਚਾਹੀਦੇ ਹਨ। ਜਿਸ ਨਾਲ ਅਜਿਹੇ ਨਸਲੀ ਵਿਤਕਰਿਆਂ ਤੋਂ ਨਿਯਾਤ ਪਾਈ ਜਾ ਸਕੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply