Monday, July 8, 2024

ਪੰਥਕ ਸਿੱਖ ਰਹਿਤ ਮਰਯਾਦਾ ਵਿਚ ਮਨਮਰਜ਼ੀ ਸਹਿਣ ਨਹੀਂ – ਜਥੇ. ਬਲਦੇਵ ਸਿੰਘ

Baldev Singhਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ ਸੱਗੂ)- ਖਾੜੀ ਦੇਸ਼ ਯੁ.ਏ.ਈ (ਦੁਬਈ) ਦੇ ਗੁਰਦੁਆਰਾ ਸਾਹਿਬ ਬਸਤੀ ਅਵੀਰ ਦੇ ਪ੍ਰਬੰਧਕਾਂ ਵੱਲੋਂ ਅਰਦਾਸ ਵਿਚ ਆਪਣੇ ਪੱਧਰ ਤੇ ਕੀਤੀ ਤਬਦੀਲੀ ਦਾ ਗੰਭੀਰ ਨੋਟੀਸ ਲੈਂਦਿਆਂ ਅਖੰਡ ਕੀਰਨਤੀ ਜਥਾ ਇੰਟਰਨੈਸ਼ਨਲ ਅਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਨੇ ਇਸ ਤਬਦੀਲੀ ਨੂੰ ਬੱਜਰ ਗਲਤੀ ਕਰਾਰ ਦਿੰਦਿਆਂ ਕਿਹਾ ਕਿ ਪੰਥਕ ਸਿੱਖ ਰਹਿਤ ਮਰਯਾਦਾ ਨੂੰ ਤੋੜ ਮਰੋੜ ਕਰਨ ਦੇ ਯਤਨ ਆਏ ਦਿਨ ਪੰਥ ਦੋਖੀਆਂ ਵੱਲੋਂ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਦੁਬਈ ਹੈਡਕੁਆਰਟਰ ਦੇ ਮੁਖੀ ਵੱਲੋਂ ਮਿਲੀ ਰਿਪੋਰਟ ਅਨੁਸਾਰ ਉਕਤ ਘਟਨਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਥ ਵਿਚੋਂ ਛੇਕੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਮੁੱਖ ਸੇਵਾਦਾਰ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਹ ਤਬਦੀਲੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਮਾਂ ਮੰਗ ਕਰਦਾ ਹੈ ਕਿ ਉਕਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਇਸ ਤਬਦੀਲੀ ਦੀ ਸਖਤ ਕਾਰਵਾਈ ਕੀਤੀ ਜਾਵੇ।ਜਥੇ: ਬਲਦੇਵ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਤਬਦੀਲੀ ਦਾ ਗੰਭੀਰ ਨੋਟਿਸ ਲੈ ਕੇ ਜੋ ਬਿਆਨ ਜਾਰੀ ਕੀਤਾ ਹੈ ਅਖੰਡ ਕੀਰਤਨੀ ਜਥਾ ਉਸ ਨਾਲ ਸਹਿਮਤ ਹੈ ਅਤੇ ਸਪਸ਼ੱਟ ਕਰਦਾ ਹੈ ਕਿ ਸਿੱਖ ਰਹਿਤ ਮਰਯਾਦਾ ਵਿਚ ਕਿਸੇ ਕਿਸਮ ਦੀ ਕੋਈ ਤਬਦੀਲੀ ਪ੍ਰਵਾਨ ਨਹੀਂ ਹੋਵੇਗੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply