Monday, July 8, 2024

ਕੈਸ਼ਲੈਸ ਬੀਮਾ ਯੋਜਨਾ ਰਾਜ ਸਰਕਾਰ ਦਾ ਮੁਲਾਜ਼ਮ ਹਿਤੈਸ਼ੀ ਫੈਸਲਾ – ਸੇਖਵਾਂ

Sekhwanਬਟਾਲਾ, 9 ਦਸੰਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਸਰਕਾਰੀ ਮੁਲਾਜਮਾਂ ਅਤੇ ਪੈਨਸ਼ਨਰਾਂ ਲਈ ‘ਕੈਸ਼ਲੈਸ ਇਨਸ਼ੋਰੈਂਸ ਸਕੀਮ’ ਸ਼ੁਰੂ ਕਰਕੇ ਸਿਹਤ ਸੇਵਾਵਾਂ ਵੱਜੋਂ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ। ਰਾਜ ਸਰਕਾਰ ਦੀ ਇਸ ਯੋਜਨਾ ਨਾਲ ਸਰਕਾਰੀ ਮੁਲਾਜ਼ਮ/ਕਰਮਚਾਰੀ ਪੈਸੇ ਨਾ ਹੋਣ ਦੀ ਸੂਰਤ ਵਿੱਚ ਵੀ ਆਪਣਾ ਇਲਾਜ ਕਰਵਾ ਸਕਣਗੇ। ਸੂਬੇ ਦੇ ਸਮੂਹ ਸਰਕਾਰੀ ਅਧਿਕਾਰੀ/ਕਰਮਚਾਰੀ ਇਸ ਯੋਜਨਾ ਦਾ ਲਾਭ ਲੈਣ ਲਈ ਆਪਣੇ ਇਨਰੋਲਮੈਂਟ ਫਾਰਮ 15 ਦਸੰਬਰ, 2015 ਤੱਕ ਸਬੰਧਤ ਡੀ.ਡੀ.ਓਜ਼. ਕੋਲ ਜਮ੍ਹਾਂ ਕਰਵਾ ਸਕਦੇ ਹਨ।
ਇਸ ਯੋਜਨਾ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਕੈਸ਼ਲੈਸ ਬੀਮਾ ਯੋਜਨਾ ਲਾਗੂ ਕਰਕੇ ਰਾਜ ਸਰਕਾਰ ਨੇ ਮੁਲਾਜ਼ਮਾਂ ਦੇ ਹਿੱਤ ਵਿੱਚ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਪੰਜਾਬ ਗਵਰਮੈਂਟ ਇੰਪਲਾਈਜ਼ ਐਂਡ ਪੈਨਸ਼ਨਰ ਹੈਲਥ ਇੰਸੋਰੈਸ਼’ (ਪੀ.ਜੀ.ਈ.ਪੀ.ਐਚ.ਆਈ.ਐਸ) ਸਕੀਮ ਅਧੀਨ ਸਮੂਹ ਮੁਲਾਜ਼ਮਾਂ ਨੂੰ 1 ਜਨਵਰੀ, 2016 ਤੋਂ ਤਿੰਨ ਲੱਖ ਰੁਪਏ ਤੱਕ ਦੀ ਸਲਾਨਾ ਕੈਸ਼ਲੈਸ਼ ਇਨਸ਼ੋਰੈਂਸ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸਮੂਹ ਸਰਕਾਰੀ ਮੁਲਾਜ਼ਮਾਂ ਨੂੰ ਮੈਂਬਰ ਇਨਰੋਲਮੈਂਟ ਫਾਰਮ 15 ਦਸੰਬਰ, 2015 ਤੱਕ ਸਬੰਧਤ ਡੀ.ਡੀ.ਓਜ਼. ਕੋਲ ਯਕੀਨੀ ਤੌਰ ‘ਤੇ ਜਮ੍ਹਾਂ ਕਰਵਾਉਣੇ ਹੋਣਗੇ ਤਾਂ ਜੋ ਸਬੰਧਤ ਮੁਲਾਜ਼ਮ ਇਸ ਸਕੀਮ ਦਾ ਲਾਭ ਲੈਣ ਦਾ ਹੱਕ ਪ੍ਰਾਪਤ ਕਰ ਸਕੇ।
ਜਥੇਦਾਰ ਸੇਖਵਾਂ ਨੇ ਅੱਗੇ ਦੱਸਿਆ ਕਿ ਇਹ ਸਕੀਮ, ਸੇਵਾ ਕਰ ਰਹੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ, ਇਨਰੋਲਮੈਂਟ ਸਮਾਂ ਖ਼ਤਮ ਹੋਣ ਤੋਂ ਬਾਅਦ ਨਵੇਂ ਮੁਲਾਜ਼ਮਾਂ ਤੇ ਪੈਨਸ਼ਨਰਾਂ (ਵਿਸ਼ੇਸ਼ ਹਾਲਾਤਾਂ ਵਿੱਚ) ‘ਤੇ ਲਾਜ਼ਮੀ ਤੌਰ ‘ਤੇ ਲਾਗੂ ਹੋਵੇਗੀ ਜਦਕਿ ਆਲ ਇੰਡੀਆ ਸਰਵਿਸ ਆਫੀਸਰਜ਼ (ਸੇਵਾ ਨਿਭਾ ਰਹੇ) ‘ਤੇ ਵਿਕਲਪਿਕ (ਆਪਸ਼ਨਲ) ਤੌਰ ‘ਤੇ ਲਾਗੂ ਹੋਵੇਗੀ। ਇਸ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਤੈਅ ਕੀਤੇ ਗਈਆਂ ਬੀਮਾਰੀਆਂ ਅਤੇ ਗੰਭੀਰ ਬੀਮਾਰੀਆਂ ਦਾ ਇੰਡੋਰ ਮੈਡੀਕਲ ਇਲਾਜ, ਦੇਖਭਾਲ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਸਕੀਮ ਪੁਰਾਣੀ ਪੈਨਸ਼ਨ ਯੋਜਨਾ ਅਤੇ ਨਵੀਂ ਪੈਨਸ਼ਨ ਸਕੀਮ ਵਾਲਿਆ ‘ਤੇ ਇਕਸਾਰ ਰੂਪ ਵਿੱਚ ਲਾਗੂ ਹੋਵੇਗੀ । ਇਸ ਤੋਂ ਇਲਾਵਾ ਚਿਰ ਸਥਾਈ ਬੀਮਾਰੀਆਂ ਦੇ ਇਲਾਜ ਦੀਆਂ ਦਵਾਈਆਂ ਵੀ ਕੈਸਲੈਸ਼ ਸਕੀਮ ਅਧੀਨ ਹਰੇਕ ਜ਼ਿਲ੍ਹੇ ਅਤੇ ਬਲਾਕ ਪੱਧਰ ਤੇ ਚੁਣੇ ਹੋਏ ਹਸਪਤਾਲਾਂ ਅਤੇ ਮੈਡੀਕਲ ਸਟੋਰਾਂ ਰਾਹੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਦਰਜ ਸਾਰੇ ਲਾਭਪਾਤਰੀ ਪੰਜਾਬ, ਚੰਡੀਗੜ੍ਹ ਅਤੇ ਐਨ.ਸੀ.ਆਰ. ਖੇਤਰ ਦੇ ਪੰਜਾਬ ਸਰਕਾਰ ਵੱਲੋਂ ਨਿਸਚਿਤ ਹਸਪਤਾਲਾਂ ਤੋਂ ਇਲਾਜ ਕਰਵਾਉਣ ਦੀ ਸਹੂਲਤ ਹਾਸਲ ਕਰ ਸਕਦੇ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply