Monday, July 8, 2024

ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਦਾ ਨਾਂ ਸ਼ਹੀਦੇ-ਆਜ਼ਮ ਸ. ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇ – ਪ੍ਰੋ. ਚੰਦੂਮਾਜਰਾ

Prem Singh Chandumajraਨਵੀਂ ਦਿੱਲੀ, 9 ਦਸੰਬਰ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾਂ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਤੋਂ ਮੰਗ ਕੀਤੀ ਹੈ ਕਿ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਅੰਤਰਰਾਸ਼ਟਰੀ ਉਡਾਣਾ ਤੁਰੰਤ ਸ਼ੁਰੂ ਹੋਣ। ਪ੍ਰੋ. ਚੰਦੂਮਾਜਰਾ ਨੇ ਇਸ ਹਵਾਈ ਅੱਡੇ ਦਾ ਨਾਂ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਐਸ.ਏ.ਐਸ ਨਗਰ ਰੱਖਣ ਦੀ ਵੀ ਜ਼ੋਰਦਾਰ ਵਕਾਲਤ ਕਰਦਿਆਂ ਤਰਕ ਦਿੱਤਾ ਕਿ ਰੈਵੀਨਿਊ ਰਿਕਾਰਡ ਤੋਂ ਪਿੰਨ ਕੋਰਡ ਤੇ ਸਾਈਟ ਮੋਹਾਲੀ ਦੇ ਹਨ ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ, ਇਸ ਲਈ ਇਹ ਨਾਂ ਜ਼ਰੂਰੀ ਹੈ।  ਅੱਜ ਲੋਕ ਸਭਾ ਅੰਦਰ ਨਿਯਮ 377 ਸਹਿਤ ਪ੍ਰੋ. ਚੰਦੂਮਾਜਰਾ ਇਸ ਅੰਤਰਰਾਸ਼ਟਰੀ ਹਵਾਈ ਅੱਡਾ ਮੁੱਦੇ ‘ਤੇ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 11 ਸਤੰਬਰ, 2015 ਤੋਂ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਦਾ ਭਾਵੇਂ ਰਸਮੀ ਉਦਘਾਟਨ ਹੋ ਚੁੱਕਿਆ ਹੈ ਪਰ ਅੰਤਰਰਾਸ਼ਟਰੀ ਉਡਾਣਾ ਅਜੇ ਤੱਕ ਸ਼ੁਰੂ ਨਹੀਂ ਹੋਈਆਂ ਜਦੋਂਕਿ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆ ਹਨ ਤੇ ਐਨ.ਓ.ਸੀ. ਵੀ ਮਿਲ ਚੁੱਕੇ ਹਨ। ਇਸ ਲਈ ਕੇਂਦਰ ਸਰਕਾਰ ਇਹ ਉਡਾਣਾ ਤੁਰੰਤ ਸ਼ੁਰੂ ਕਰਨ ਦਾ ਪ੍ਰਬੰਧ ਕਰੇ। ਪ੍ਰੋ. ਚੰਦੂਮਾਜਰਾ ਨੂੰ ਰਾਜ ਮੰਤਰੀ ਹਵਾਬਾਜੀ ਸ੍ਰੀ ਸ਼ਰਮਾ ਨੇ ਬਾਅਦ ਵਿੱਚ ਵਿਸ਼ਵਾਸ ਦੁਆਇਆ ਕਿ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਹਵਾਈ ਅੱਡੇ ਦਾ ਨਾਂ ਰੱਖਣ ਲਈ ਭਾਰਤ ਸਰਕਾਰ ਨੂੰ ਕੋਈ ਇਤਰਾਜ ਨਹੀਂ ਤੇ ਹਰਿਆਣਾ ਸਰਕਾਰ ਵੀ ਸਹਿਮਤ ਕਰ ਲਈ ਗਈ ਹੈ।ਪ੍ਰੋ. ਚੰਦੂਮਾਜਰਾ ਨੇ ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਨਾਂਦੇੜ ਲਈ ਵੀ ਹਵਾਈ ਸੇਵਾ ਦੀ ਮੰਗ ਕਰਦਿਆਂ ਤਰਕ ਦਿੱਤਾ ਕਿ ਸਿੱਖਾਂ ਦਾ ਪੰਜਵਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸੱਚਖੰਡ ਨਾਦੇੜ ਹੈ, ਜਿੱਥੇ ਹਰ ਸਿੱਖ ਨਤਮਸਤਕ ਹੋਣਾ ਚਾਹੁੰਦਾ ਹੈ।ਪਰ ਲੰਮੀਆਂ ਵਾਟਾਂ ਹੋਣ ਕਾਰਨ ਡਾਹਢੀ ਮੁਸ਼ਕਲ ਆਉਂਦੀ ਹੈ।ਇਸ ਲਈ ਹਵਾਈ ਸੇਵਾ ਚੰਡੀਗੜ੍ਹ ਤੋਂ ਨਾਂਦੇੜ ਜ਼ਰੂਰ ਹੋਵੇ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply