Monday, July 8, 2024

ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੀ ਸਦਭਾਵਨਾ ਰੈਲੀ ਸੰਬੰਧੀ ਸੀਨੀਅਰ ਨੇਤਾਵਾਂ ਦੀ ਮੀਟਿੰਗ

ਅੰਮ੍ਰਿਤਸਰ, 9 ਦਸੰਬਰ (ਗੁਰਚਰਨ ਸਿੰਘ)- ਅੱਜ ਸਥਾਨਕ ਪੀ ਡਬਲਿਊ ਰੈਸਟ ਹਾਊਸ ਵਿਚ ਸੀਨੀਅਰ ਅਕਾਲੀ ਆਗੂਆਂ ਦੀ ਬੈਠਕ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 14 ਦਸੰਬਰ ਨੂੰ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਕੀਤੀ ਜਾਣ ਵਾਲੀ ਸਦਭਾਵਨਾ ਰੈਲੀ ਸੰਬੰਧੀ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਇਸ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ ਅਤੇ ਸੀਨੀਅਰ ਆਗੂਆਂ ਨੂੰ ਡਿਊਟੀਆਂ ਵੰਡੀਆਂ ਗਈਆਂ। ਬੈਠਕ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ, ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿਕਾ, ਅਕਾਲੀ ਦਲ ਵਪਾਰ ਵਿੰਗ ਦੇ ਜਿਲਾ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਪ੍ਰਵਾਸੀ ਭਲਾਈ ਬੋਰਡ ਦੇ ਚੇਅਰਮੈਨ ਆਰ. ਸੀ ਯਾਦਵ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਇਸ ਸਦਭਾਵਨਾ ਰੈਲੀ ਲਈ ਅੰਮ੍ਰਿਤਸਰ ਦੇ ਅਕਾਲੀ ਵਰਕਰਾਂ ਅਤੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਿਛਲੀਆਂ ਸਦਭਾਵਨਾਂ ਰੈਲੀਆਂ ਵਿਚ ਲੱਖਾਂ ਦੀ ਤਦਾਦ ਵਿਚ ਲੋਕਾਂ ਨੇ ਪਹੁੰਚਕੇ ਸਰਕਾਰ ਦੇ ਅਮਨ ਸ਼ਾਂਤੀ ਦੇ ਪੈਗਾਮ ਨੂੰ ਕਬੂਲਿਆ ਹੈ ਅਤੇ ਇੰਨਾਂ ਸਦਭਾਵਨਾਂ ਰੈਲੀਆਂ ‘ਚ ਉਮੜੇ ਲੱਖਾਂ ਲੋਕਾਂ ਦੇ ਇੱਕਠ ਨੇ ਪੰਜਾਬ ਸਰਕਾਰ ‘ਚ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ। ਉਨਾਂ ਕਿਹਾ ਕਿ ਜਿਲਾ ਅੰਮ੍ਰਿਤਸਰ ਤੋਂ ਰਿਕਾਰਡ ਤੋੜ ਲੋਕ ਇਸ ਸਦਭਾਵਨਾ ਰੈਲੀ ਵਿਚ ਅਕਾਲੀ ਦਲ ਦੇ ਸਾਰੇ ਵਿੰਗਾਂ, ਕੌਂਸਲਰਾਂ ਦੀ ਡਿਊਟੀ ਲਗਾ ਦਿਤੀ ਹੈ। ਇਸ ਮੌਕੇ ਡਿਪਟੀ ਮੇਅਰ ਅਵਿਨਾਸ਼ ਜੌਲੀ, ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰਾ, ਅਮਰਪ੍ਰੀਤ ਸਿੰਘ ਅੰਮੂ ਗੁੰਮਟਾਲਾ, ਬਲਜਿੰਦਰ ਸਿੰਘ ਮੀਰਾਕੋਟ, ਗੁਰਪ੍ਰੀਤ ਸਿੰਘ ਮਿੰਟੂ, ਨਿਰਭੈ ਸਿੰਘ ਫੌਜੀ (ਸਾਰੇ ਕੌਂਸਲਰ), ਬਿਲਾ ਸੰਧੂ, ਗਗਨਦੀਪ ਸਿੰਘ, ਬਲਜੀਤ ਸਿੰਘ ਗੰਡੀਵਿੰਡ, ਜਸਪਾਲ ਸਿੰਘ ਸ਼ਾਂਤੂ ਆਦਿ ਤੋਂ ਇਲਾਵਾ ਵੱਡੀ ਸੰਖਿਆ ਵਿਚ ਸੀਨੀਅਰ ਆਗੂ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply