Monday, July 8, 2024

13 ਦਸੰਬਰ 2015 ਨੂੰ ਹੋ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2015 ਲਈ ਪ੍ਰਬੰਧ ਮੁਕੰਮਲ

ਪਠਾਨਕੋਟ, 9 ਦਸੰਬਰ (ਪ.ਪ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 13 ਦਸੰਬਰ 2015 ਨੂੰ ਲਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2015 ਨੂੰ ਜ਼ਿਲ੍ਹੇ ਅੰਦਰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸੀਨੀਅਰ ਪੁਲਿਸ ਕਪਤਾਨ, ਤਹਿਸੀਲਦਾਰ ਪਠਾਨਕੋਟ ਅਤੇ ਤਹਿਸੀਲਦਾਰ ਧਾਰਕਲਾਂ ਦੀ ਡਿਊਟੀ ਲਗਾਈ ਗਈ ਹੈ। ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਇਸ ਪ੍ਰੀਖਿਆ ਲਈ ਜ਼ਿਲ੍ਹੇ ਅੰਦਰ 15 ਪ੍ਰੀਖਿਆ ਕੇਂਦਰ, ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਸ਼ਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ)ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕਿਆਂ) ਲਮੀਣੀ ਪਠਾਨਕੋਟ, ਆਰੀਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਠਾਨਕੋਟ, ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਸੇਂਟ ਜੋਸਫ਼ ਕਾਨਵੈਂਟ ਸਕੂਲ ਪਠਾਨਕੋਟ, ਏ ਐਡ ਐਮ ਕਾਲਜ ਪਠਾਨਕੋਟ, ਏ.ਬੀ. ਕਾਲਜ ਪਠਾਨਕੋਟ, ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਵਿਦਿਆਲਿਆ ਪਠਾਨਕੋਟ, ਪਠਾਨਕੋਟ ਪੋਲੀਟੈਕਨਿਕ ਕਾਲਜ, ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ, ਆਈ.ਡੀ.ਐਸ.ਡੀ. ਸਕੂਲ ਪਠਾਨਕੋਟ ਅਤੇ ਰਮਾ ਚੋਪਰਾ ਕਾਲਜ ਪਠਾਨਕੋਟ ਵਿਖੇ ਬਣਾਏ ਗਏ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply