Monday, July 8, 2024

ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗੁਰਮਤਿ ਸਮਾਗਮਾਂ ਵਿੱਚ 2532 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ – ਮਨਜੀਤ ਸਿੰਘ

PPN0912201511ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ)- ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਸ੍ਰੀ ਬਾਰਠ ਸਾਹਿਬ (ਪਠਾਨਕੋਟ), ਗੁਰਦੁਆਰਾ ਸਿੰਘ ਸਭਾ ਗੋਲ ਮਾਰਕੀਟ, ਰੁਦਰਪੁਰ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ), ਗੁਰਦੁਆਰਾ ਸਾਹਿਬ ਪਿੰਡ ਨੰਗਲ (ਪਠਾਨਕੋਟ), ਬਾਬਾ ਆਇਆ ਸਿੰਘ ਰਿਆੜਕੀ ਕਾਲਜ, ਤੁਗਲਵਾਲ (ਗੁਰਦਾਸਪੁਰ), ਗੁਰਦੁਆਰਾ ਸਿੰਘ ਸਭਾ ਪਿੰਡ ਖੌੜ ਭਊਆ (ਆਰ ਐਸ ਪੂਰਾ) ਜੰਮੂ-ਕਸ਼ਮੀਰ, ਗੁਰਦੁਆਰਾ ਸਾਹਿਬ ਪਿੰਡ ਉਦੋਵਾਲੀ ਖੁਰਦ (ਗੁਰਦਾਸਪੁਰ), ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਸ੍ਰੀ ਹਰਿਗੋਬਿੰਦਪੁਰ (ਗੁਰਦਾਸਪੁਰ), ਗੁਰਦੁਆਰਾ ਗਮ ਚੁੱਕ ਸਾਹਿਬ, ਪਿੰਡ ਬੱਲੜਵਾਲ ਤਹਿਸੀਲ ਅਜਨਾਲਾ (ਅੰਮ੍ਰਿਤਸਰ), ਗੁਰਦੁਆਰਾ ਸਾਹਿਬ ਭਾਈ ਮੰਝ ਜੀ ਪਿੰਡ ਲੌਹਕਾ ਤਹਿਸੀਲ ਪੱਟੀ (ਤਰਨਤਾਰਨ), ਗੁਰਦੁਆਰਾ ਭੋਰਾ ਸਾਹਿਬ, ਪਿੰਡ ਭਾਗੀ ਨੰਗਲ ਹਲਕਾ ਬਟਾਲਾ (ਗੁਰਦਾਸਪੁਰ), ਗੁਰਦਾਸਪੁਰ ਸ੍ਰੀ ਚੋਈ ਸਾਹਿਬ ਪਿੰਡ ਛੜਬੜ, ਹਲਕਾ ਡੇਰਾਬੱਸੀ (ਮੋਹਾਲੀ), ਗੁਰਦੁਆਰਾ ਸਾਹਿਬ ਪਿੰਡ ਮੁਸਤਾਫਾਬਾਦ ਸੈਦਾਂ (ਗੁਰਦਾਸਪੁਰ), ਗੁਰਦੁਆਰਾ ਸਾਹਿਬ ਸਿੰਘ ਸਭਾ ਪਿੰਡ ਭੁਨਰਹੇੜੀ ਜ਼ਿਲ੍ਹਾ ਪਟਿਆਲਾ, ਗੁਰਦੁਆਰਾ ਸਾਹਿਬ ਪਿੰਡ ਮਾਨੇਪੁਰ (ਗੁਰਦਾਸਪੁਰ), ਗੁਰਦੁਆਰਾ ਕੰਧ ਸਾਹਿਬ ਬਟਾਲਾ (ਗੁਰਦਾਸਪੁਰ), ਗੁਰਦੁਆਰਾ ਨਰਾਇਣਸਰ ਸਾਹਿਬ ਪਿੰਡ ਜਾਤੀਕੇ ਸੰਗੋਜਲਾ (ਕਪੂਰਥਲਾ), ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ (ਸ੍ਰੀ ਅੰਮ੍ਰਿਤਸਰ), ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਅਜਨਾਲਾ ਰੋਡ ਫਤਹਿਗੜ੍ਹ ਚੂੜੀਆਂ (ਗੁਰਦਾਸਪੁਰ), ਗੁਰਦੁਆਰਾ ਸਿੰਘ ਸਭਾ ਲਹਿੰਦੀ ਪੱਤੀ ਪਿੰਡ ਨੱਥੂ ਖਹਿਰਾ ਬਟਾਲਾ (ਗੁਰਦਾਸਪੁਰ), ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਸ੍ਰੀ ਅੰਮ੍ਰਿਤਸਰ), ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਗੋਹਲਵੜ (ਤਰਨ ਤਾਰਨ) ਤੇ ਸਿੱਖ ਮਿਸ਼ਨ ਛੱਤੀਸਗੜ੍ਹ ਵੱਲੋਂ ਰਾਏਪੁਰ, ਭਿਲਾਈ, ਕੌਂਡਾਗਾਓ, ਵਿਸ਼ਾਖਪਟਨਮ ਅਤੇ ਆਂਧਰਾ ਪ੍ਰਦੇਸ਼ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਇਨ੍ਹਾਂ ਵੱਖ-ਵੱਖ ਸਥਾਨਾਂ ਪੁਰ ਹੋਏ ਗੁਰਮਤਿ ਸਮਾਗਮ ਸਮੇਂ 2532 ਪ੍ਰਾਣੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨਤਾਰਨ) ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਗੁਰਮਤਿ ਸਮਾਗਮਾਂ ਸਮੇਂ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਨਿਰਮੈਲ ਸਿੰਘ ਜੌਲਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਗੁਰਿੰਦਰਪਾਲ ਸਿੰਘ, ਸ. ਕਸ਼ਮੀਰ ਸਿੰਘ ਬਰਿਆਰ, ਸ. ਅਮਰੀਕ ਸਿੰਘ ਵਿਛੋਆ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਜਥੇਦਾਰ ਰਤਨ ਸਿੰਘ ਜੱਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦਿਆ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਲਈ ਪ੍ਰੇਰਿਆ।ਇਸ ਮੌਕੇ ਭਾਈ ਰਵਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਆਗਿਆਕਾਰ ਸਿੰਘ, ਭਾਈ ਕੁਲਜੀਤ ਸਿੰਘ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਗੁਰਭੇਜ ਸਿੰਘ, ਭਾਈ ਲੱਖਾ ਸਿੰਘ, ਭਾਈ ਮਹਿਤਾਬ ਸਿੰਘ, ਭਾਈ ਬਲਬੀਰ ਸਿੰਘ, ਭਾਈ ਮਿਲਖਾ ਸਿੰਘ, ਭਾਈ ਕੇਵਲ ਸਿੰਘ, ਭਾਈ ਸੁਖਦੇਵ ਸਿੰਘ ਬੂਹ ਤੇ ਭਾਈ ਲਖਵਿੰਦਰ ਸਿੰਘ ਦਰਦੀ ਦੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਬੀਰ-ਰਸੀ ਵਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ. ਰਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਅਮਰੀਕ ਸਿੰਘ, ਭਾਈ ਮਨਜੀਤ ਸਿੰਘ, ਭਾਈ ਵਰਿਆਮ ਸਿੰਘ, ਭਾਈ ਗੁਰਭੇਜ ਸਿੰਘ, ਭਾਈ ਜਸਬੀਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਲਖਬੀਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵੰਤ ਸਿੰਘ ਸਭਰਾ ਤੇ ਭਾਈ ਲਖਮੀਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply