Monday, July 8, 2024

ਗੁਰੂ ਕਾਸ਼ੀ ਯੂਨੀਵਰਸਿਟੀ ਦੀ ਵਿਦਿਆਰਥਣ ਦਾ ਨੈਸ਼ਨਲ ਬੌਕਸਿੰਗ ਵਿਚ ਕਾਂਸੀ ਤਮਗਾ ਲੈਣ ‘ਤੇ ਸਨਮਾਨ

ਬਠਿੰਡਾ, 10 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਬੀ.ਏ. ਦੀ ਵਿਦਿਆਰਥਣ ਗਗਨਦੀਪ ਕੌਰ ਨੇ ਕੁਰਕਸ਼ੇਤਰ ਵਿਖੇ ਆਯੋਜਿਤ ਆਲ ਇੰਡੀਆ ਇੰਟਰ-ਵਰਸਿਟੀ ਬੌਕਸਿੰਗ ਚੈਂਪੀਅਨਸ਼ਿਪ ਵਿਚ ਭਿੜਦਿਆਂ ਕਾਂਸੀ ਦਾ ਤਮਗਾ ਹਾਸਲ ਕੀਤਾ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਕੇਵਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਵਿਦਿਆਰਥਣ ਨੇ ਬੁਲਗਾਰੀਆ ਵਿਖੇ 2013 ਵਿਚ ਕਰਵਾਏ ਗਏ ਸਬ-ਜੂਨੀਅਰ ਬੌਕਸਿੰਗ ਵਿਸ਼ਵ ਕੱਪ ਵਿੱਚ ਵੀ ਹਿੱਸਾ ਲਿਆ ਸੀ। ਉਨ੍ਹਾਂ ਹੋਰ ਦੱਸਿਆ ਕਿ ਗਗਨਦੀਪ ਕੌਰ ਸਕੂਲ ਪੱਧਰ ਦੀ ਨੈਸ਼ਨਲ ਬੌਕਸਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲਿਸਟ ਹੈ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਨਿਰਧਾਰਤ ਨਿਯਮਾਂ ਮੁਤਾਬਿਕ 20 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਨਾਲ ਇਸ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚੇਅਰਮੈਨ ਗੁਰਲਾਭ ਸਿੰਘ ਸਿੱਧੂ ਨੇ ਵਿਦਿਆਰਥਣ, ਉਸਦੇ ਕੋਚ ਸਾਹਿਬਾਨਾਂ ਅਤੇ ਮਾਤ-ਪਿਤਾ ਨੂੰ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਕਿ ਖੇਡਾਂ ਅਤੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਹਰ ਸੰਭਵ ਮੱਦਦ ਯੂਨੀਵਰਸਿਟੀ ਵੱਲੋਂ ਭਵਿੱਖ ਵਿਚ ਵੀ ਕੀਤੀ ਜਾਂਦੀ ਰਹੇਗੀ। ਇਸ ਸਨਮਾਨ ਸਮਾਰੋਹ ਮੌਕੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ, ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ, ਡੀਨ ਅਕਾਦਮਿਕ ਡਾ. ਭੁਪਿੰਦਰ ਸਿੰਘ ਧਾਲੀਵਾਲ, ਡਿਪਟੀ ਰਜਿਸਟਰਾਰ ਡਾ. ਅਮਿਤ ਟੁਟੇਜਾ, ਪ੍ਰਬੰਧਨ ਅਧਿਕਾਰੀ ਗੁਰਦੇਵ ਸਿੰਘ ਕੋਟਫੱਤਾ, ਡੀਨ ਬੇਸਿਕ ਸਾਇੰਸਜ਼ ਕਾਲਜ ਡਾ. ਪਵਨ ਕੁਮਾਰ ਗਰਗ, ਕੋਚ ਪ੍ਰੋ. ਕੁਲਵਿੰਦਰਪਾਲ ਸਿੰਘ ਮਾਹੀ, ਸਹਰਦੀਪ ਸਿੰਘ ਕੋਚ, ਅਤੇ ਹੋਰ ਸਟਾਫ ਮੈਂਬਰਾਂ ਦੇ ਨਾਲ ਗਗਨਦੀਪ ਕੌਰ ਦੇ ਪਿਤਾ ਸz. ਜਗਸੀਰ ਸਿੰਘ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply