Friday, April 24, 2026

ਕਲਿਆਣ ਸਰਕਾਰੀ ਪ੍ਰਾਇਮਰੀ ਸਕੂਲ ਦੇ 160 ਵਿਦਿਆਰਥੀਆਂ ਨੂੰ ਵੰਡੇ ਬੂਟ ਜੁਰਾਬਾਂ

PPN1012201503ਸੰਦੌੜ, 10 ਦਸੰਬਰ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਕਲਿਆਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮੈਡਮ ਸੁਖਵੀਰ ਕੌਰ ਦੀ ਅਗਵਾਈ ਹੇਠ ਸਮਾਜਸੇਵੀ ਸ. ਸੁਖਵਿੰਦਰ ਸਿੰਘ ਆੜ੍ਹਤੀਆ ਮਾਣਕੀ ਵਾਲਿਆਂ ਦੇ ਸਹਿਯੋਗ ਨਾਲ 160 ਦੇ ਕਰੀਬ ਬਚਿਆਂ ਨੂੰ ਬੂਟ ਜੁਰਾਬਾਂ ਵੰਡੀਆਂ ਗਈਆਂ। ਇਸ ਮੌਕੇ ਮੈਡਮ ਸੁਖਵੀਰ ਕੌਰ ਅਤੇ ਸਮੁੱਚੇ ਸਟਾਫ਼ ਵੱਲੋਂ ਸ. ਸੁਖਵਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੈਡਮ ਰੁਪਿੰਦਰ ਕੌਰ, ਮੈਡਮ ਰਾਜਪਾਲ ਕੌਰ, ਮੈਡਮ ਗੁਰਮੀਤ ਕੌਰ, ਮੈਡਮ ਪਰਮਜੀਤ ਕੌਰ, ਮਾਸਟਰ ਸਲੀਮ ਮੁਹੰਮਦ, ਜਥੇਦਾਰ ਅਜੈਬ ਸਿੰਘ, ਭਾਈ ਗੁਰਮੁਖ ਸਿੰਘ ਕਲਿਆਣ, ਪਰਮਿੰਦਰ ਸਿੰਘ ਬਿੰਦਰੀ ਮਾਣਕੀ ਤੋਂ ਇਲਾਵਾ ਗੁਰਪ੍ਰੀਤ ਸਿੰਘ ਮਾਣਕੀ ਤੇ ਪਿੰਡ ਦੇ ਮੁਹਤਬਰ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply