ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਤੀਜੇ ਅੰਤਰ ਸਕੂਲ ਸਭਿਆਚਾਰਕ ਮੇਲੇ ਦਾ ਆਰੰਭ ਅੱਜ ਦੀਵਾਨ ਦੀ ਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਹੁਤ ਸ਼ਨਾਦਾਰ ਅਤੇ ਜੋਸ਼ੀਲੇ ਢੰਗ ਨਾਲ ਹੋਇਆ ।ਸਭਿਆਚਾਰਕ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਬਾਰਡਰ ਰੇਂਜ ਦੇ ਆਈ. ਜੀ. ਪੁਲਿਸ ਸ਼੍ਰੀ ਲੋਕ ਨਾਥ ਆਂਗਰੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚ’ਢਾ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜਰੀ ਭਰੀ । ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ । ਉਹਨਾਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਸਕੂਲਾਂ ਵਿੱਚ ਨਾ ਕੇਵਲ ਵਿਦਿਆਰਥੀਆਂ ਦੀ ਵਿਦਿਅਕ ਅਗਵਾਈ ਕੀਤੀ ਜਾਂਦੀ ਹੈ ਸਗੋਂ ਉਹਨਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਨਿਖਾਰ ਕੇ ਉਹਨਾਂ ਦਾ ਸਰਵ ਪੱਖੀ ਵਿਕਾਸ ਕੀਤਾ ਜਾਂਦਾ ਹੈ ।ਦੀਵਾਨ ਦੁਆਰਾ ਕਰਵਾਏ ਜਾ ਰਹੇ ਇਸ ਸਭਿਆਚਾਰਕ ਮੇਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਦੀਵਾਨ ਵੱਲੋਂ ਸਭਿਆਚਾਰਕ ਮੇਲੇ ਦੇ ਆਯੋਜਨ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੋੜਨ ਦਾ ਯਤਨ ਕੀਤਾ ਜਾਂਦਾ ਹੈ ।ਮੁੱਖ ਮਹਿਮਾਨ ਸ਼੍ਰੀ ਲੋਕ ਨਾਥ ਆਂਗਰਾ ਨੇ ਸ਼ਮ੍ਹਾ ਰੌਸ਼ਨ ਕਰਕੇ ਸਭਿਆਚਾਰਕ ਮੇਲੇ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ।ਉਹਨਾਂ ਚੀਫ਼ ਖ਼ਾਲਸਾ ਦੀਵਾਨ ਵੱਲੋਂ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਆਧੁਨਿਕ ਸਾਧਨਾਂ ਦੀ ਸਹਾਇਤਾ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਵਿਦਿਅਕ ਸੇਵਾਵਾਂ ਲਈ ਇਸਦੀ ਪ੍ਰਸੰਸਾ ਕੀਤੀ ਅਤੇ ਨਾਲ ਹੀ ਸਭਿਆਚਾਰਕ ਮੇਲੇ ਦੇ ਆਯੋਜਨ ਰਾਹੀਂ ਆਪਣੇ ਅਮੀਰ ਵਿਰਸੇ ਨੂੰ ਸੁਰਜੀਤ ਰੱਖਣ ਦੇ ਪ੍ਰਯਤਨਾਂ ਦੀ ਵੀ ਸ਼ਲਾਘਾ ਕੀਤੀ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੱਸਿਆ ਕਿ ਦੋ ਦਿਨ ਤੱਕ ਚੱਲਣ ਵਾਲੇ ਇਸ ਸਭਿਆਚਾਰਕ ਮੇਲੇ ਵਿੱਚ ੩੪ ਸਕੂਲਾਂ ਦੇ ੧੫੦੦ ਵਿਦਿਆਰਥੀ ੨੦ ਮੁਕਾਬਲਿਆਂ ਵਿੱਚ ਭਾਗ ਲੈਣਗੇ ।ਇਹਨਾਂ ਵਿੱਚ ਭਾਸ਼ਣ, ਕਾਵਿੁਉਚਾਰਨ, ਚਿੱਤਰਕਾਰੀ, ਲੋਕ ਗੀਤ, ਲੋਕ ਨਾਚ, ਰੰਗੋਲੀ, ਨਾਟਕ, ਪਾਵਰ ਪੁਆਇੰਟ ਪ੍ਰੈਂਜਟੇਸ਼ਨ, ਵਾਰ ਗਾਇਨ, ਸੂਫੀ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਸ਼ਾਮਲ ਹਨ ।
ਅੱਜ ਦੇ ਉਦਘਾਟਨੀ ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤੋਂ ਮੀਤ ਪ੍ਰਧਾਨ ਸz. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਨਾ, ਸਰਬਜੀਤ ਸਿੰਘ, ਮਨਮੋਹਨ ਸਿੰਘ, ਸੰਤੋਖ ਸਿੰਘ ਸੇਠੀ, ਰਮਨੀਕ ਸਿੰਘ, ਨਵਤੇਜ ਸਿੰਘ, ਅਰਿਧਮਾਨ ਸਿੰਘ ਮਾਹਲ, ਭੁਪਿੰਦਰ ਸਿੰਘ, ਮਨਮੋਹਨ ਸਿੰਘ ਸੇਠੀ, ਅਜੀਤ ਸਿੰਘ ਬਸਰਾ, ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ, ਨਿਰੰਜਨ ਸਿੰਘ, ਮਨਜੀਤ ਸਿੰਘ ਮੰਜਲ, ਰਣਬੀਰ ਸਿੰਘ ਚੋਪੜਾ, ਡਾ: ਬਲਜਿੰਦਰ ਸਿੰਘ, ਡਾ: ਜਸਵਿੰਦਰ ਸਿੰਘ ਢਿੱਲੋਂ, ਪਿ੍ਰੰਸੀਪਲ ਰਿਪੁਦਮਨ ਕੌਰ, ਪਿ੍ਰੰਸੀਪਲ ਨਵਨੀਤ ਕੌਰ ਆਹੁਜਾ, ਪ੍ਰਿੰਸੀਪਲ ਉਰਮਿੰਦਰ ਕੌਰ, ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਸਕੂਲ ਦੀਆਂ ਮੁੱਖ ਅਧਿਆਪਕਾਵਾਂ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਲ ਹੋਏ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media