Monday, July 8, 2024

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਲਈ ਜ਼ਿਲ੍ਹੇ ਵਿੱਚ 16 ਵਿਸ਼ੇਸ਼ ਨਿਗਰਾਨ ਤਾਇਨਾਤ

ਅੰਮ੍ਰਿਤਸਰ, 10 ਦਸੰੰਬਰ (ਗੁਰਚਰਨ ਸਿੰਘ)- ਪੰਜਾਬ ਸਿੱਖਿਆ ਵਿਭਾਗ ਵੱਲੋਂ 13 ਦਸੰਬਰ 2015 ਨੂੰ ਹੋਣ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀ. ਐਸ. ਟੀ. ਈ. ਟੀ) ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ ਸਾਰੇ 16 ਪ੍ਰੀਖਿਆ ਕੇਂਦਰਾਂ ਲਈ 16 ਵਿਸ਼ੇਸ਼ ਨਿਗਰਾਨ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ. ਸਤਿੰਦਰਬੀਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਜ਼ਿਲ੍ਹੇ ਦੇ 10 ਹਜ਼ਾਰ ਤੋਂ ਵੱਧ ਪ੍ਰੀਖਿਆਰਥੀ ਪ੍ਰੀਖਿਆ ਦੇਣਗੇ ਜ਼ਿਨ੍ਹਾਂ ਵਿਚ ਈ. ਟੀ. ਟੀ ਦੇ 2,928 ਅਤੇ ਬੀ. ਐਡ ਦੇ 7,630 ਪ੍ਰੀਖਿਆਰਥੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ 450 ਦੇ ਕਰੀਬ ਪ੍ਰੀਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਵਿਚ 16 ਸੁਪਰਡੈਂਟ ਤੇ 32 ਡਿਪਟੀ ਸੁਪਰਡੈਂਟ ਸ਼ਾਮਿਲ ਹਨ। ਇਸ ਤੋਂ ਇਲਾਵਾ ਪ੍ਰੀਖਿਆ ਕੇਂਦਰਾਂ ‘ਤੇ ਬਾਜ਼ ਨਜ਼ਰ ਰੱਖਣ ਲਈ ਦੋਵੇਂ ਸਿੱਖਿਆ ਅਧਿਕਾਰੀਆਂ, ਡਾਈਟ ਅਤੇ ਇੰਨ ਸਰਵਿਸ ਸੈਂਟਰ ਦੇ ਪ੍ਰਿੰਸੀਪਲਾਂ ਦੀ ਅਗਵਾਈ ਵਾਲੀਆਂ ਟੀਮਾਂ ਚੈਕਿੰਗ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਦੋ ਪੜਾਵਾਂ ਵਿਚ ਸਵੇਰੇ 10 ਤੋਂ ਬਾਅਦ ਦੁਪਹਿਰ 12.30 ਵਜੇ ਤੱਕ ਅਤੇ ਬਾਅਦ ਦੁਪਹਿਰ 2.30 ਵਜੇ ਤੋਂ 5 ਵਜੇ ਤੱਕ ਹੋਵੇਗੀ।
ਉਨ੍ਹਾਂ ਪ੍ਰੀਖਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰੀਖਿਆ ਕੇਂਦਰ ਵਿਚ ਆਪਣੇ ਐਡਮਿਟ ਕਾਰਡ ਅਤੇ ਪਹਿਚਾਣ ਦੇ ਸਬੂਤ ਤੋਂ ਬਿਨ੍ਹਾਂ ਹੋਰ ਕੁਝ ਨਾ ਲੈ ਕੇ ਆਉਣ। ਪ੍ਰੀਖਿਆ ਕੇਂਦਰ ਅੰਦਰ ਘੜੀ, ਕੈਲਕੁੁਲੇਟਰ, ਫੋਨ ਆਦਿ ਲਿਆਉਣ ‘ਤੇ ਪੂਰਨ ਪਾਬੰਦੀ ਹੋਵੇਗੀ ਅਤੇ ਇਥੋਂ ਤੱਕ ਕਿ ਪੈਨ ਵੀ ਪ੍ਰੀਖਿਆਰਥੀ ਨੂੰ ਪ੍ਰੀਖਿਆ ਕੇਂਦਰ ਦੇ ਅੰਦਰ ਹੀ ਮਿਲੇਗਾ। ਉਨ੍ਹਾਂ ਨੇ ਪ੍ਰੀਖਿਆਰਥੀਆਂ ਨੂੰ ਕਿਹਾ ਹੈ ਕਿ ਉਹ ਪ੍ਰੀਖਿਆ ਸ਼ੁਰੂ ਹੋਣ ਤੋਂ ਇਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ‘ਤੇ ਪੁੱਜਣ। ਉਨ੍ਹਾਂ ਕਿਹਾ ਕਿ ਚੰਗਾ ਹੋਵੇਗਾ ਜੇਕਰ ਪ੍ਰੀਖਿਆਰਥੀ ਆਉਣ-ਜਾਣ ਲਈ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ। ਇਸ ਤਰਾਂ ਕਰਨ ਨਾਲ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ ਟ੍ਰੈਫਿਕ ਜਾਮ ਤੋਂ ਬਚਿਆ ਜਾ ਸਕੇਗਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply