ਅੰਮ੍ਰਿਤਸਰ, 10 ਦਸੰੰਬਰ (ਗੁਰਚਰਨ ਸਿੰਘ)- ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ ਪਸ਼ੂ ਮੇਲਾ ਗਰਾਊਂਡ ਵੱਲਾ ਵਿਖੇ 11 ਅਤੇ 12 ਦਸੰਬਰ ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਅੰਮ੍ਰਿਤਸਰ ਡਾ. ਪਵਨ ਕੁਮਾਰ ਮਲਹੋਤਰਾ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ 11 ਦਸੰਬਰ 2015 ਨੂੰ ਮੁੱਖ ਮਹਿਮਾਨ ਸਾਬਕਾ ਰਾਜ ਸਭਾ ਮੈਂਬਰ ਸ. ਰਾਜ ਮਹਿੰਦਰ ਸਿੰਘ ਮਜੀਠਾ ਦੁਪਹਿਰ 12.30 ਵਜੇ ਕਰਨਗੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ ਇਸ ਮੌਕੇ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ 12 ਦਸੰਬਰ 2015 ਨੂੰ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੁਪਹਿਰ 12.30 ਵਜੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਪਸ਼ੂ ਮੇਲੇ ਵਿਚ ਪਸ਼ੂਆਂ ਦੀਆਂ ਵੱਖ-ਵੱਖ ਨਸਲਾਂ ਦੇ 53 ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਪਸ਼ੂ ਮੇਲੇ ਵਿਚ ਲਿਆ ਕੇ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media