Monday, July 8, 2024

ਗੁਰੂ ਕੀ ਵਡਾਲੀ ਵਿਖੇ ਮੁਫਤ ਮੈਡੀਕਲ ਕੈਂਪ ਦਾ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਉਦਘਾਟਨ

PPN1012201510ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ ਸੱਗੂ)-ਸਥਾਨਕ ਗੁਰੂ ਦੀ ਵਡਾਲੀ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ੍ਰੀ ਮੈਡੀਕਲ ਕੈਂਪ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾ ਨਿਵਾਸੀਆਂ ਅਤੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿਚ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਅਤੇ ਉਨਾਂ ਦੀ ਟੀਮ ਦੇ ਡਾਕਟਰਾਂ ਨੇ ਲਗਭਗ 300 ਮਰੀਜਾਂ ਦਾ ਮੁਫਤ ਚੈਕਅਪ ਕਰਕੇ ਉਨਾਂ ਨੂੰ ਮੁਫਤ ਦਵਾਈਆਂ ਦਿਤੀਆਂ ਗਈਆਂ ਅਤੇ ਲੋੜੀਦੇ ਟੈਸਟ ਮੁਫਤ ਕੀਤੇ ਗਏ। ਇਸ ਦਾ ਉਦਘਾਟਨ ਡੀ. ਆਈ. ਜੀ ਬਾਰਡਰ ਰੇਂਜ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕੀਤਾ। ਇਸ ਮੌਕੇ ਕੁੁੰਵਰ ਵਿਜੇ ਪ੍ਰਤਾਪ ਸਿੰਘ ਨੇ ਪ੍ਰਬੰਧਕਾਂ ਅਤੇ ਡਾ. ਮੱਕੜ ਵਲਂੋ ਕੀਤੇ ਗਏ ਮੁਫਤ ਮੈਡੀਕਲ ਕੈਂਪ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਕੈਂਪ ਲੋੜਵੰਦ ਗਰੀਬ ਲੋਕਾਂ ਲਈ ਬਹੁਤ ਲਾਹੇਵੰਦ ਸਾਬਿਤ ਹੁੰਦੇ ਹਨ। ਇਸ ਮੌਕੇ ਡਾ. ਮੱਕੜ ਨੇ ਕਿਹਾ ਕਿ ਮਾਨਸਿਕ ਰੋਗਾਂ ਦਾ ਇਲਾਜ ਵੀ ਦੂਸਰੀਆਂ ਬਿਮਾਰੀਆਂ ਵਾਂਗ ਹੀ ਸੰਭਵ ਹੈ । ਉਨਾਂ ਕਿਹਾ ਕਿ ਕੋਈ ਵੀ ਇਨਸਾਨ 10 ਦਿਨਾਂ ਵਿਚ ਕਿਸੇ ਵੀ ਪ੍ਰਕਾਰ ਦਾ ਨਸ਼ਾ ਛੱਡ ਸਕਦਾ ਹੈ। ਇਸ ਮੌਕੇ ਪ੍ਰਧਾਨ ਤਾਰਾ ਸਿੰਘ, ਸੰਦੀਪ ਸਿੰਘ, ਅਨੁਰਾਗ ਮੋਹਨ, ਜਨਰਲ ਸਕੱਤਰ ਪਰਮਜੀਤ ਸਿੰਘ ਵਡਾਲੀ ਅਤੇ ਧਾਰ ਸਿੰਘ, ਮਨਜੀਤ ਸਿੰਘ, ਜਗੀਰ ਸਿੰਘ, ਜਸਵੰਤ ਸਿੰਘ, ਬਿੰਦਰ ਸਿੰਘ ਨੇਤਾ, ਮੁਸਲਿਮ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਮਾਣਿਕ ਅਲੀ, ਖੁਰਸ਼ੀਦ ਅਹਿਮਦ, ਡਾ. ਨਸੀਮ, ਡਾ. ਮੋਤੀ ਰਹਿਮਾਨ, ਕਾਦਰ ਖਾਨ, ਨਫੀਸ ਅਹਿਮਦ, ਸੁਰਜੀਤ ਸਿੰਘ ਗਿਲ, ਬਹਾਦਰ ਸਿੰਘ, ਸਤਨਾਮ ਸਿੰਘ ਲੱਡੂ, ਸੁਖਦੇਵ ਸਿੰਘ ਮਜੀਠਾ, ਜਥੇ ਦੀਦਾਰ ਸਿੰਘ ਅਜਨਾਲਾ ਸ਼ਿੰਦਾ ਸਿੰਘ, ਜੱਗਾ ਸਿੰਘ, ਗਰਜਾ ਸਿੰਘ, ਦਲਵਿੰਦਰ ਸਿੰਘ, ਦਿਆਲ ਸਿੰਘ ਗ੍ਰੰਥੀ, ਬਾਬਾ ਅਵਤਾਰ ਸਿੰਘ ਆਦਿ ਤੋਂ ਇਲਾਵਾ ਵੱਡੀ ਸੰਖਿਆ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply